1 Corinthians 3:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਦਿੱਤੇ ਵਰਦਾਨ ਦੁਆਰਾ, ਮੈਂ ਇੱਕ ਸਮਝਦਾਰ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਕੋਈ ਦੂਜਾ ਉਸ ਉੱਤੇ ਉਸਾਰੀ ਕਰ ਰਿਹਾ ਹੈ । ਹੁਣ ਹਰ ਕੋਈ ਇਹ ਖਿਆਲ ਰੱਖੇ ਕਿ ਉਹ ਕਿਸ ਤਰ੍ਹਾਂ ਦੀ ਉਸਾਰੀ ਕਰ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਉਸ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਿੱਤੀ ਗਈ, ਮੈਂ ਸਿਆਣੇ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ, ਅਤੇ ਦੂਸਰਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਜੋ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੀ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਾਨ ਹੋਈ ਹੈ ਮੈਂ ਸਿਆਣੇ ਰਾਜ ਮਿਸਤ੍ਰੀ ਵਾਂਙੁ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ
Punjabi ERV
ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵਧਾਨੀ ਵਰਤਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوس توفِیق دے سببّوں جیہڑی خُدا مَینُوں بخشی۔ عقلمند راج وانگر نِینّھ رکھی تے دُوجا اوہدے اُتّے عمارت اُسار دا اے۔ سو ہر اِک خبردار رہے۔ پئی کہیو جِہی عمارت اُسار دا اے۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦੀ ਉਸ ਕਿਰਪਾ ਦੇ ਅਨੁਸਾਰ ਜੋ ਮੈਨੂੰ ਬਖਸ਼ੀ ਗਈ, ਇੱਕ ਸਿਆਣੇ ਰਾਜ ਮਿਸਤਰੀ ਵਾਂਗ ਨੀਂਹ ਰੱਖੀ ਅਤੇ ਦੂਜਾ ਇਸ 'ਤੇ ਉਸਾਰੀ ਕਰਦਾ ਹੈ; ਪਰ ਹਰੇਕ ਮਨੁੱਖ ਸਚੇਤ ਰਹੇ ਕਿ ਉਹ ਕਿਵੇਂ ਉਸਾਰੀ ਕਰਦਾ ਹੈ।