1 Corinthians 3:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਮਨੁੱਖ ਆਪਣੇ ਆਪ ਨੂੰ ਧੋਖਾ ਨਾ ਦੇਵੇ । ਜੇਕਰ ਤੁਹਾਡੇ ਵਿੱਚੋਂ ਕੋਈ ਆਪਣੇ ਆਪ ਨੂੰ ਇਸ ਸੰਸਾਰ ਦੇ ਆਧਾਰ ਤੇ ਬੁੱਧੀਮਾਨ ਸਮਝੇ ਤਾਂ ਉਹ ਮੂਰਖ ਬਣ ਜਾਵੇ ਤਾਂ ਜੋ ਉਹ ਬੁੱਧੀਮਾਨ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਕਿ ਤੁਸੀਂ ਬੁੱਧਵਾਨ ਬਣ ਸਕੋਂ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿਖੇ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਬਈ ਗਿਆਨੀ ਹੋ ਜਾਵੇ
Punjabi ERV
ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی اپنے آپ نُوں دھوکھا نا دے۔ جیہڑا تُہاڈے وِچوں اپنے آپ نُوں ایس جہان دا سیانا سمجھے اوہ مُورکھ بنے تاں جو سیانا ہو جائے۔
Punjabi Standard Bible (Punjabi Standard Bible) 2023
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਇਸ ਯੁਗ ਵਿੱਚ ਤੁਹਾਡੇ ਵਿੱਚੋਂ ਕੋਈ ਆਪਣੇ ਆਪ ਨੂੰ ਗਿਆਨਵਾਨ ਸਮਝਦਾ ਹੈ ਤਾਂ ਉਹ ਮੂਰਖ ਬਣੇ ਤਾਂਕਿ ਉਹ ਗਿਆਨਵਾਨ ਹੋ ਜਾਵੇ।