1 Corinthians 3:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਰ ਦੇ ਸਾਹਮਣੇ ਮੂਰਖਤਾ ਦੇ ਬਰਾਬਰ ਹੈ । ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਪਰਮੇਸ਼ਰ ਬੁੱਧੀਮਾਨਾਂ ਨੂੰ ਉਹਨਾਂ ਦੀ ਹੀ ਚਤੁਰਾਈ ਵਿੱਚ ਫਸਾ ਦਿੰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਵਰ ਦੇ ਸਾਮ੍ਹਣੇ ਮੂਰਖਤਾ ਹੈ। ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ,”
Punjabi Bible 2016 - ਪਵਿੱਤਰ ਬਾਈਬਲ O.V.
ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਪੁਣਾ ਹੈ ਕਿਉਂ ਜੋ ਲਿਖਿਆ ਹੋਇਆ ਹੈ ਭਈ ਉਹ ਗਿਆਨੀਆਂ ਨੂੰ ਉਨ੍ਹਾਂ ਦੀ ਚਤੁਰਾਈ ਦੇ ਵਿੱਚ ਹੀ ਫਸਾ ਦਿੰਦਾ ਹੈ
Punjabi ERV
ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ਡ਼ਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو دُنیا دی حِکمت خُدا دے بھانے مُورکھ اے۔ جیویں لِکھیا ہویا اے پئی اوہ سیانیاں نُوں اوہناں دی چالاکی وِچ پھسا دیندا اے۔
Punjabi Standard Bible (Punjabi Standard Bible) 2023
ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਰ ਦੀ ਦ੍ਰਿਸ਼ਟੀ ਵਿੱਚ ਮੂਰਖਤਾ ਹੈ, ਕਿਉਂ ਜੋ ਲਿਖਿਆ ਹੈ: “ਉਹ ਗਿਆਨਵਾਨਾਂ ਨੂੰ ਉਨ੍ਹਾਂ ਦੀ ਚਲਾਕੀ ਵਿੱਚ ਫਸਾ ਦਿੰਦਾ ਹੈ।”