1 Corinthians 3:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਭੋਜਨ ਦੀ ਥਾਂ ਦੁੱਧ ਪਿਲਾਇਆ ਹੈ ਕਿਉਂਕਿ ਤੁਸੀਂ ਭੋਜਨ ਦੇ ਲਈ ਤਿਆਰ ਨਹੀਂ ਸੀ । ਤੁਸੀਂ ਅਜੇ ਵੀ ਇਸ ਦੇ ਲਈ ਤਿਆਰ ਨਹੀਂ ਹੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਦੁੱਧ ਦਿੱਤਾ, ਨਾ ਕਿ ਠੋਸ ਭੋਜਨ, ਕਿਉਂਕਿ ਤੁਸੀਂ ਅਜੇ ਇਸ ਦੇ ਯੋਗ ਨਹੀਂ ਸੀ। ਦਰਅਸਲ, ਤੁਸੀਂ ਅਜੇ ਵੀ ਇਸ ਲਈ ਤਿਆਰ ਨਹੀਂ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਆਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਜੋਗੇ ਨਹੀਂ ਸਾਓ ਸਗੋਂ ਹੁਣ ਭੀ ਉਹ ਦੇ ਜੋਗੇ ਨਹੀਂ ਹੋ
Punjabi ERV
ਜਿਹਡ਼ੀ ਸਿਖਿਆ ਮੈਂ ਤੁਹਾਨੂੰ ਦਿੱਤੀ ਉਹ ਦੁਧ੍ਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੁ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں دُدّھ پیایا۔ تے روٹی نا کھوائی۔ کیوں جو تُسی اوہنوں پچا نئیں سو سکدے۔ سگوں اجے وی پچا نئیں سکدے ہو۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਆਇਆ; ਕਿਉਂਕਿ ਤੁਸੀਂ ਉਸ ਨੂੰ ਪਚਾ ਨਹੀਂ ਸਕਦੇ ਸੀ, ਬਲਕਿ ਹੁਣ ਵੀ ਨਹੀਂ ਪਚਾ ਸਕਦੇ।