1 Corinthians 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੀਜਣ ਅਤੇ ਸਿੰਜਣ ਵਾਲੇ ਦੋਵੇਂ ਇੱਕੋ ਜਿਹੇ ਹਨ । ਦੋਵੇਂ ਆਪਣੀ ਕੀਤੀ ਮਿਹਨਤ ਦੇ ਅਨੁਸਾਰ ਪਰਮੇਸ਼ਰ ਕੋਲੋਂ ਆਪਣੀ ਮਜ਼ਦੂਰੀ ਪ੍ਰਾਪਤ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੀਜਣ ਵਾਲਾ ਅਤੇ ਪਾਣੀ ਦੇਣ ਵਾਲਾ ਦੋਵੇਂ ਇੱਕ ਉਦੇਸ਼ ਲਈ ਕੰਮ ਕਰਦੇ ਹਨ, ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪਣਾ ਫਲ ਪ੍ਰਾਪਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇ ਇੱਕ ਹਨ ਪਰ ਹਰੇਕ ਆਪੋ ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ
Punjabi ERV
ਜਿਹਡ਼ਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹਡ਼ਾ ਇਸਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
لان والا تے پانی دین والا دونویں اِکّو جیہے نیں۔ پر ہر اِک نُوں بدلہ اوہدی اپنی محنت پِچّھے مِلے گا۔
Punjabi Standard Bible (Punjabi Standard Bible) 2023
ਬੀਜਣ ਵਾਲਾ ਅਤੇ ਸਿੰਜਣ ਵਾਲਾ ਇੱਕ ਬਰਾਬਰ ਹਨ ਅਤੇ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪਣਾ ਪ੍ਰਤਿਫਲ ਪਾਵੇਗਾ।