1 Corinthians 4:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ਰ ਦੇ ਭੇਤਾਂ ਦਾ ਪ੍ਰਬੰਧਕ ਸਮਝੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਸਾਡੇ ਬਾਰੇ ਮਸੀਹ ਦੇ ਸੇਵਕਾਂ ਵਜੋਂ ਸੋਚਣਾ ਚਾਹੀਦਾ ਹੈ, ਜਿਨ੍ਹਾਂ ਨੂੰ ਪਰਮੇਸ਼ਵਰ ਦੀਆ ਗੁਪਤ ਸੱਚਾਈਆਂ ਦੱਸਣ ਦੀ ਜ਼ਿੰਮੇਵਾਰ ਦਿੱਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਸਾਨੂੰ ਇਉਂ ਜਾਣੇ ਜਿਉਂ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਮੁਖਤਿਆਰ।
Punjabi ERV
ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بندہ سانُوں اجیہا جانے پئی اسی مسِیح دے سیوائے تے خُدا دے بھیتاں دے مُختِیار آں۔
Punjabi Standard Bible (Punjabi Standard Bible) 2023
ਮਨੁੱਖ ਸਾਨੂੰ ਇੰਝ ਸਮਝੇ ਜਿਵੇਂ ਮਸੀਹ ਦੇ ਸੇਵਕ ਅਤੇ ਪਰਮੇਸ਼ਰ ਦੇ ਭੇਤਾਂ ਦੇ ਪ੍ਰਬੰਧਕ;