1 Corinthians 4:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਇਹ ਸ਼ਰਮਿੰਦਾ ਕਰਨ ਦੇ ਲਈ ਨਹੀਂ ਲਿਖ ਰਿਹਾ ਸਗੋਂ ਆਪਣੇ ਪਿਆਰੇ ਬੱਚੇ ਸਮਝਦੇ ਹੋਇਆਂ ਤੁਹਾਨੂੰ ਸਲਾਹ ਦੇ ਤੌਰ ਤੇ ਲਿਖ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲਾਂ ਮੈਂ ਤੁਹਾਨੂੰ ਸਰਮਿੰਦਾ ਕਰਨ ਲਈ ਨਹੀਂ ਪਰ ਆਪਣੇ ਪਿਆਰੇ ਬਾਲਕਾਂ ਦੀ ਤਰ੍ਹਾ ਸਮਝਾਉਣ ਲਈ ਲਿਖ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਹ ਗੱਲ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਵਾਙੁ ਸਮਝਾਉਣ ਲਈ ਲਿਖਦਾ ਹਾਂ
Punjabi ERV
ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں شرمندیاں کرن لئی ایہہ گلّاں نئیں لِکھدا سگوں پیارے پُتر جان کے مَت دینا آں۔
Punjabi Standard Bible (Punjabi Standard Bible) 2023
ਮੈਂ ਇਹ ਗੱਲਾਂ ਤੁਹਾਨੂੰ ਸ਼ਰਮਿੰਦਿਆਂ ਕਰਨ ਲਈ ਨਹੀਂ, ਸਗੋਂ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਾਉਣ ਲਈ ਲਿਖਦਾ ਹਾਂ।