1 Corinthians 4:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿੱਥੋਂ ਤੱਕ ਮੇਰਾ ਸੰਬੰਧ ਹੈ, ਮੈਨੂੰ ਇਸ ਗੱਲ ਦੀ ਥੋੜ੍ਹੀ ਜਿਹੀ ਵੀ ਚਿੰਤਾ ਨਹੀਂ ਹੈ ਕਿ ਮੇਰੀ ਜਾਂਚ ਤੁਹਾਡੇ ਰਾਹੀਂ ਜਾਂ ਕਿਸੇ ਮਨੁੱਖੀ ਅਦਾਲਤ ਦੇ ਆਧਾਰ ਤੇ ਕੀਤੀ ਜਾਵੇ । ਇੱਥੋਂ ਤੱਕ ਕਿ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਮੇਰੀ ਪਰਖ ਤੁਹਾਡੇ ਦੁਆਰਾ ਜਾ ਕਿਸੇ ਅਦਾਲਤ ਤੋਂ ਕੀਤੀ ਜਾਵੇ; ਸੱਚ ਤਾਂ ਇਹ ਹੈ ਕਿ ਮੈਂ ਆਪ ਵੀ ਆਪਣੀ ਪਰਖ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੇਰੇ ਲੇਖੇ ਇਹ ਅੱਤ ਛੋਟੀ ਗੱਲ ਹੈ ਭਈ ਤੁਹਾਥੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਚ ਨਹੀਂ ਕਰਦਾ ਹਾਂ
Punjabi ERV
ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਰਣਾ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਰਣਾ ਕਿਸੇ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਰਣਾ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰਖ ਵੀ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر میرے بھانیں ایہہ نکمّی جیہی گلّ اے۔ پئی تُسی یا کوئی بندیاں دی عدالت مَینُوں پرکھے۔ سگوں مَیں آپ وی اپنے آپ نُوں نئیں پرکھدا۔
Punjabi Standard Bible (Punjabi Standard Bible) 2023
ਪਰ ਮੇਰੇ ਲਈ ਇਹ ਬਹੁਤ ਛੋਟੀ ਜਿਹੀ ਗੱਲ ਹੈ ਕਿ ਤੁਸੀਂ ਜਾਂ ਕੋਈ ਮਨੁੱਖੀ ਅਦਾਲਤ ਮੇਰੀ ਜਾਂਚ ਕਰੇ, ਬਲਕਿ ਮੈਂ ਤਾਂ ਆਪ ਆਪਣੀ ਜਾਂਚ ਨਹੀਂ ਕਰਦਾ।