1 Corinthians 4:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਠਹਿਰਾਏ ਹੋਏ ਸਮੇਂ ਤੋਂ ਪਹਿਲਾਂ, ਪ੍ਰਭੂ ਦੇ ਆਉਣ ਤੱਕ ਕੋਈ ਫ਼ੈਸਲਾ ਨਾ ਕਰੋ ਕਿਉਂਕਿ ਉਹ ਆਪ ਹਨੇਰੇ ਵਿੱਚ ਲੁਕੀਆਂ ਗੱਲਾਂ ਨੂੰ ਚਾਨਣ ਵਿੱਚ ਲਿਆਉਣਗੇ ਅਤੇ ਮਨੁੱਖਾਂ ਦੇ ਮਨਾਂ ਦੇ ਲੁਕੇ ਹੋਏ ਇਰਾਦਿਆਂ ਨੂੰ ਪ੍ਰਗਟ ਕਰਨਗੇ, ਤਦ ਹਰ ਆਦਮੀ ਪਰਮੇਸ਼ਰ ਕੋਲੋਂ ਆਪਣੀ ਵਡਿਆਈ ਪ੍ਰਾਪਤ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਮੇਂ ਤੋਂ ਪਹਿਲਾਂ ਅਰਥਾਤ ਪ੍ਰਭੂ ਦੇ ਆਗਮਨ ਤੱਕ ਕੋਈ ਕਿਸੇ ਦਾ ਨਿਆਂ ਨਾ ਕਰੇ; ਉਹ ਆਪ ਹਨ੍ਹੇਰੇ ਵਿੱਚ ਛਿਪੀਆ ਗੱਲਾਂ ਨੂੰ ਪ੍ਰਕਾਸ਼ ਕਰੇਗਾ ਅਤੇ ਦਿਲਾਂ ਵਿੱਚ ਲੁਕੇ ਉਦੇਸ਼ਾ ਨੂੰ ਬੇਨਕਾਬ ਕਰੇਗਾ। ਉਸ ਸਮੇਂ ਹਰ ਕਿਸੇ ਨੂੰ ਪਰਮੇਸ਼ਵਰ ਵੱਲੋਂ ਵਡਿਆਈ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।।
Punjabi ERV
ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹਡ਼ੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸਦੇ ਯੋਗ ਉਸਤਤਿ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد تِیکر خُداوند نا آوے۔ ویلے توں پہلاں کِسے کمّ دا فیصلہ نا کرو اوہو ہنیرے دِیاں چُھپیاں ہویاں گلّاں نُوں روشن کر دے گا۔ تے دِلاں دے منصُوبے ظاہر کر دے گا۔ اوس ویلے ہر اِک دی وڈیائی خُدا ولّوں ہوئے گی۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਤੱਕ ਪ੍ਰਭੂ ਨਾ ਆਵੇ, ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰੋ। ਉਹੀ ਹਨੇਰੇ ਦੀਆਂ ਗੁਪਤ ਗੱਲਾਂ ਨੂੰ ਚਾਨਣ ਵਿੱਚ ਲਿਆਵੇਗਾ ਅਤੇ ਮਨ ਦੇ ਮਨੋਰਥਾਂ ਨੂੰ ਪਰਗਟ ਕਰੇਗਾ। ਤਦ ਹਰੇਕ ਨੂੰ ਪਰਮੇਸ਼ਰ ਵੱਲੋਂ ਵਡਿਆਈ ਮਿਲੇਗੀ।