1 Corinthians 4:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਕੋਲ ਪਹਿਲਾਂ ਹੀ ਸਭ ਕੁਝ ਹੈ! ਤੁਸੀਂ ਪਹਿਲਾਂ ਹੀ ਧਨੀ ਹੋ! ਤੁਸੀਂ ਸਾਡੇ ਤੋਂ ਬਿਨਾਂ ਹੀ ਰਾਜੇ ਬਣੇ ਬੈਠੇ ਹੋ । ਪਰ ਮੇਰੀ ਬਹੁਤ ਇੱਛਾ ਹੈ ਕਿ ਤੁਸੀਂ ਸੱਚਮੁੱਚ ਰਾਜੇ ਹੁੰਦੇ ਤਾਂ ਜੋ ਅਸੀਂ ਇਕੱਠੇ ਮਿਲ ਕੇ ਰਾਜ ਕਰਦੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਹੀ ਤੁਹਾਡੇ ਕੋਲ ਸਭ ਹੈ ਜੋ ਤੁਸੀਂ ਚਾਹੁੰਦੇ ਹੋ! ਤੁਸੀਂ ਤਾਂ ਪਹਿਲਾਂ ਹੀ ਅਮੀਰ ਹੋ! ਅਤੇ ਤੁਸੀਂ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ ਉਹ ਵੀ ਸਾਡੇ ਤੋਂ ਬਿਨ੍ਹਾਂ! ਇਹੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਹੁਣੇ ਹੀ ਰੱਜੇ ਹੋਏ ਹੋ! ਤੁਸੀਂ ਤਾਂ ਹੁਣੇ ਹੀ ਧਨੀ ਹੋ ਗਏ! ਤੁਸੀਂ ਸਾਥੋਂ ਬਿਨਾ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
Punjabi ERV
ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋਡ਼ੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸਕਦੇ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی تے پہلاں توں ای رجّے ہوئے اوہ۔ تے پہلاں توں ای دَولت والے اوہ۔ تے تُساں ساڈے بِناں بادشاہی کِیتی تے چَنگا سی پئی تُسی بادشاہی کر دے تاں جو اسی وی تُہاڈے نال بادشاہی کر دے۔
Punjabi Standard Bible (Punjabi Standard Bible) 2023
ਤੁਸੀਂ ਤਾਂ ਪਹਿਲਾਂ ਹੀ ਰੱਜ ਚੁੱਕੇ ਹੋ; ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ। ਤੁਸੀਂ ਸਾਡੇ ਤੋਂ ਬਿਨਾਂ ਹੀ ਰਾਜ ਕਰਨ ਲੱਗੇ। ਪਰ ਕਾਸ਼ ਕਿ ਤੁਸੀਂ ਸੱਚਮੁੱਚ ਰਾਜ ਕਰਦੇ ਤਾਂਕਿ ਅਸੀਂ ਵੀ ਤੁਹਾਡੇ ਨਾਲ ਰਾਜ ਕਰਦੇ।