1 Corinthians 4:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਇਸ ਤਰ੍ਹਾਂ ਲੱਗਦਾ ਹੈ ਕਿ ਪਰਮੇਸ਼ਰ ਨੇ ਸਾਨੂੰ ਰਸੂਲਾਂ ਨੂੰ ਸਭ ਤੋਂ ਆਖ਼ਰੀ ਸਥਾਨ ਦਿੱਤਾ ਹੈ ਜਿਹਨਾਂ ਨੂੰ ਮੌਤ ਦੀ ਸਜ਼ਾ ਦਾ ਹੁਕਮ ਮਿਲ ਚੁੱਕਾ ਹੈ ਕਿਉਂਕਿ ਅਸੀਂ ਸਾਰੇ ਸੰਸਾਰ, ਸਵਰਗਦੂਤਾਂ ਅਤੇ ਮਨੁੱਖਾਂ ਦੇ ਸਾਹਮਣੇ ਤਮਾਸ਼ਾ ਬਣੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਮੈਨੂੰ ਤਾਂ ਇਸ ਤਰ੍ਹਾ ਲੱਗਦਾ ਹੈ ਕਿ ਪਰਮੇਸ਼ਵਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਆਖਿਰ ਤੇ ਪ੍ਰਦਰਸ਼ਿਤ ਕੀਤਾ ਹੈ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਸਮਝਦਾ ਹਾਂ ਭਈ ਪਰਮੇਸ਼ੁਰ ਨੇ ਅਸਾਂ ਰਸੂਲਾਂ ਨੂੰ ਸਭਨਾਂ ਤੋਂ ਛੇਕੜਲੇ ਕਰਕੇ ਕਤਲ ਹੋਣ ਵਾਲਿਆਂ ਵਰਗੇ ਪਰਗਟ ਕੀਤਾ ਕਿਉਂ ਜੋ ਅਸੀਂ ਜਗਤ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ
Punjabi ERV
ਪਰ ਮੈਨੂੰ ਜਾਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹਡ਼ੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਮ੍ਹਣੇ ਤਮਾਸ਼ੇ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میری سمجھ وِچ خُدا سانُوں رسُولاں نُوں ساریاں توں چھیکڑلا بنا کے قتل ہون والیاں وانگُوں دھریا اے۔ کیوں جو اسی دُنیا تے فرِشتیاں تے بندیاں واسطے اِک تماشہ بن گئے آں۔
Punjabi Standard Bible (Punjabi Standard Bible) 2023
ਮੈਂ ਸਮਝਦਾ ਹਾਂ ਕਿ ਪਰਮੇਸ਼ਰ ਨੇ ਸਾਨੂੰ ਰਸੂਲਾਂ ਨੂੰ ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਨੂੰ ਮੌਤ ਦੀ ਆਗਿਆ ਹੋ ਚੁੱਕੀ ਹੈ, ਸਭ ਤੋਂ ਅਖੀਰ ਵਿੱਚ ਸਾਹਮਣੇ ਲਿਆਂਦਾ ਹੈ ਕਿਉਂਕਿ ਅਸੀਂ ਸੰਸਾਰ ਦੇ ਲੋਕਾਂ ਅਤੇ ਦੂਤਾਂ, ਦੋਹਾਂ ਦੇ ਲਈ ਤਮਾਸ਼ਾ ਬਣੇ ਹਾਂ।