1 Corinthians 5:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿੱਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਇਹ ਵੀ ਦੱਸਿਆ ਗਿਆ ਹੈ ਕਿ ਤੁਹਾਡੇ ਵਿੱਚ ਵਿਭਚਾਰ ਹੋ ਰਿਹਾ ਹੈ ਸਗੋਂ ਇਸ ਤਰ੍ਹਾਂ ਦਾ ਵਿਭਚਾਰ ਕਿ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦਾ । ਤੁਹਾਡੇ ਵਿੱਚੋਂ ਕਿਸੇ ਨੇ ਆਪਣੀ ਮਤਰੇਈ ਮਾਂ ਨੂੰ ਰੱਖ ਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਗੱਲ ਦੀ ਪੱਕੀ ਖ਼ਬਰ ਮਿਲੀ ਹੈ ਕਿ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ: ਇੱਕ ਆਦਮੀ ਆਪਣੀ ਮਤਰੇਈ ਮਾਂ ਨਾਲ ਸੌ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਦੀ ਪੱਕੀ ਖਬਰ ਸੁਣੀਦੀ ਹੈ ਕਿ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਭੀ ਨਹੀਂ ਹੁੰਦੀ ਭਈ ਇੱਕ ਜਣਾ ਆਪਣੇ ਪਿਉ ਦੀ ਤੀਵੀਂ ਰੱਖਦਾ ਹੈ
Punjabi ERV
ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਨਾਸਥਾਵਾਨ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں تِیکر سُنن وِچ آیا اے۔ پئی تُہاڈے وِچ حرامکاری ہوندی اے۔ سگوں اِنج حرامکاری جیہڑی غیر قوماں وِچ وی نئیں ہوندی۔ پئی تُہاڈے وِچوں اِک بندہ اپنے پئیو دی بیوی رکھدا اے۔
Punjabi Standard Bible (Punjabi Standard Bible) 2023
ਇੱਥੋਂ ਤੱਕ ਸੁਣਨ ਵਿੱਚ ਆਇਆ ਹੈ ਕਿ ਤੁਹਾਡੇ ਵਿਚਕਾਰ ਵਿਭਚਾਰ ਹੁੰਦਾ ਹੈ, ਬਲਕਿ ਅਜਿਹਾ ਵਿਭਚਾਰ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦਾ ਕਿ ਕਿਸੇ ਨੇ ਆਪਣੇ ਪਿਤਾ ਦੀ ਪਤਨੀ ਨੂੰ ਰੱਖ ਲਿਆ ਹੈ।