1 Corinthians 5:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸਲ ਵਿੱਚ ਮੇਰੇ ਲਿਖਣ ਦਾ ਅਰਥ ਸੀ ਕਿ ਤੁਸੀਂ ਉਸ ਨਾਲ ਕੋਈ ਸੰਬੰਧ ਨਾ ਰੱਖੋ ਜੋ ਆਪਣੇ ਆਪ ਨੂੰ ਕਹਿੰਦਾ ਤਾਂ ਵਿਸ਼ਵਾਸੀ ਹੈ ਪਰ ਉਹ ਵਿਭਚਾਰੀ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਬਕਵਾਸੀ ਜਾਂ ਸ਼ਰਾਬੀ ਜਾਂ ਲੁਟੇਰਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿ ਤੁਹਾਨੂੰ ਉਸ ਵਿਅਕਤੀ ਨਾਲ ਸੰਗਤ ਨਹੀਂ ਕਰਨੀ ਚਾਹੀਦੀ ਜੋ ਆਪਣੇ ਆਪ ਨੂੰ ਵਿਸ਼ਵਾਸੀ ਕਹਿੰਦਾ ਹੈ ਪਰ ਵਿਭਚਾਰੀ, ਲਾਲਚੀ ਮੂਰਤੀ ਪੂਜਕ, ਨਿੰਦਕ, ਸ਼ਰਾਬੀ ਅਤੇ ਚੋਰ ਹੋਵੇ। ਅਜਿਹੇ ਵਿਅਕਤੀ ਨਾਲ ਰੋਟੀ ਤੱਕ ਨਾ ਖਾਣਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਸਦਾ ਕੇ ਹਰਾਮਕਾਰੀ ਯਾ ਲੋਭੀ ਯਾ ਮੂਰਤੀ ਪੂਜਕ ਯਾ ਗਾਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ
Punjabi ERV
ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہانوں مَیں ایہہ لِکھیا سی۔ پئی جے کوئی بھرا اکھوا کے حرامکار یا لالچی یا بُت پرست یا گالی کڈھن والا یا شرابی یا ظالم ہوئے تے اوہدے نال صُحبت نا رکھو سگوں اجیہے نال روٹی وی نا کھاؤ۔
Punjabi Standard Bible (Punjabi Standard Bible) 2023
ਹੁਣ ਮੈਂ ਤੁਹਾਨੂੰ ਲਿਖਦਾ ਹਾਂ ਕਿ ਜੇ ਕੋਈ ਵਿਅਕਤੀ ਭਾਈ ਕਹਾਉਂਦਾ ਹੋਵੇ ਪਰ ਜ਼ਨਾਹਕਾਰ, ਜਾਂ ਲੋਭੀ, ਜਾਂ ਮੂਰਤੀ-ਪੂਜਕ, ਜਾਂ ਗਾਲਾਂ ਕੱਢਣ ਵਾਲਾ, ਜਾਂ ਸ਼ਰਾਬੀ, ਜਾਂ ਲੁਟੇਰਾ ਹੋਵੇ ਤਾਂ ਉਸ ਨਾਲ ਸੰਗਤੀ ਨਾ ਰੱਖਣਾ; ਸਗੋਂ ਅਜਿਹੇ ਵਿਅਕਤੀ ਨਾਲ ਭੋਜਨ ਵੀ ਨਾ ਖਾਣਾ।