1 Corinthians 5:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਆਓ, ਅਸੀਂ ਪਸਾਹ ਮਨਾਈਏ ਪਰ ਪਾਪ ਅਤੇ ਬੁਰਾਈ ਨਾਲ ਭਰੀ ਖ਼ਮੀਰੀ ਰੋਟੀ ਨਾਲ ਨਹੀਂ ਸਗੋਂ ਉਸ ਅਖ਼ਮੀਰੀ ਰੋਟੀ ਨਾਲ ਜੋ ਸ਼ੁੱਧ ਅਤੇ ਸੱਚੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਓ ਅਸੀਂ ਆਪਣੇ ਪਸਾਹ ਦੇ ਤਿਉਹਾਰ ਨੂੰ ਮਨਾਈਏ, ਪਰ ਇਸ ਪੁਰਾਣੇ ਖਮੀਰ ਨਾਲ ਨਹੀਂ, ਨਾਂ ਬੁਰਾਈ ਅਤੇ ਦੁਸ਼ਟਪੁਣੇ ਦੇ ਖਮੀਰ ਨਾਲ, ਬਲਕਿ ਸ਼ੁੱਧਤਾ ਅਤੇ ਸੱਚਾਈ ਦੀ ਪਤੀਰੀ ਰੋਟੀ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਆਉ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖਮੀਰ ਨਾਲ ਨਹੀਂ, ਨਾ ਬੁਰਿਆਈ ਅਰ ਦੁਸ਼ਟਪੁਣੇ ਦੇ ਖਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ ।।
Punjabi ERV
ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚਢ਼ਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو آؤ اسی عید کریئے نا پرانے خمیر نال تے نا بُرائی تے شرارت دے خمیر نال۔ سگوں صاف دِلی تے سچیائی دی بے خمیری روٹی نال۔
Punjabi Standard Bible (Punjabi Standard Bible) 2023
ਇਸ ਲਈ ਆਓ ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਜਾਂ ਬੁਰਾਈ ਅਤੇ ਦੁਸ਼ਟਤਾ ਨਾਲ ਨਹੀਂ, ਸਗੋਂ ਸ਼ੁੱਧਤਾ ਅਤੇ ਸਚਾਈ ਦੀ ਅਖ਼ਮੀਰੀ ਰੋਟੀ ਨਾਲ।