1 Corinthians 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਹਾਡੇ ਵਿੱਚੋਂ ਇੱਕ ਭਰਾ ਦਾ ਦੂਜੇ ਭਰਾ ਨਾਲ ਝਗੜਾ ਹੈ ਤਾਂ ਕੀ ਉਹ ਹਿੰਮਤ ਕਰੇਗਾ ਕਿ ਵਿਸ਼ਵਾਸੀਆਂ ਦੇ ਸਾਹਮਣੇ ਆਪਣਾ ਮੁਕੱਦਮਾ ਪੇਸ਼ ਕਰਨ ਦੀ ਬਜਾਏ ਅਵਿਸ਼ਵਾਸੀਆਂ ਦੇ ਸਾਹਮਣੇ ਪੇਸ਼ ਕਰੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਤਾਂ ਕੀ ਤੁਸੀਂ ਉਸ ਨੂੰ ਪ੍ਰਭੂ ਦੇ ਲੋਕਾਂ ਅੱਗੇ ਨਿਆਂ ਕਰਨ ਦੀ ਬਜਾਏ ਅਧਰਮੀਆਂ ਅੱਗੇ ਜਾਣ ਦੀ ਹਿੰਮਤ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਹਾਡੇ ਵਿੱਚੋਂ ਕਿਸੇ ਦਾ ਇਹ ਹਿਆਉ ਪੈਂਦਾ ਹੈ ਜੋ ਦੂਜੇ ਨਾਲ ਮੁੱਕਦਮਾ ਰੱਖ ਕੇ ਨਬੇੜੇ ਲਈ ਕੁਧਰਮੀਆਂ ਕੋਲ ਜਾਵੇ ਅਤੇ ਸੰਤਾਂ ਕੋਲ ਨਾ?
Punjabi ERV
ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜਜ੍ਜਾਂ ਦੇ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਣੇ ਲਈ ਕਿਉਂ ਜਾਂਦੇ ਹੋ? ਤੁਆਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਣਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے وِچوں کِسے نُوں ایہہ دلیری اے۔ پئی جد دُوجے دے نال مُقدّمہ ہوئے۔ تے فیصلے دے لئی بے دِیناں کول جاوے۔ تے پاک لوکاں کول نا جائے؟
Punjabi Standard Bible (Punjabi Standard Bible) 2023
ਕੀ ਤੁਹਾਡੇ ਵਿੱਚੋਂ ਕੋਈ ਕਿਸੇ ਦੂਜੇ ਨਾਲ ਵਿਵਾਦ ਹੋਣ 'ਤੇ ਨਿਆਂ ਲਈ ਸੰਤਾਂ ਕੋਲ ਨਾ ਜਾ ਕੇ ਅਧਰਮੀਆਂ ਕੋਲ ਜਾਣ ਦੀ ਹਿੰਮਤ ਕਰਦਾ ਹੈ?