1 Corinthians 6:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਕੁਝ ਇਹੋ ਜਿਹੇ ਹੀ ਸਨ । ਪਰ ਤੁਸੀਂ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ਰ ਦੇ ਆਤਮਾ ਦੁਆਰਾ ਧੋਤੇ ਗਏ ਹੋ ਅਤੇ ਪਵਿੱਤਰ ਕੀਤੇ ਗਏ ਹੋ ਅਤੇ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਾਏ ਗਏ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾ ਦੇ ਹਨ। ਪਰ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।।
Punjabi ERV
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئی تُہاڈے وِچ اجیہے اے سن وی۔ پر تُسی خُداوند یِسُوع مسِیح دے ناں اُتّے تے ساڈے خُدا دے رُوح نال دھوئے گئے تے پاک ہوئے تے راستباز ٹھہرے۔
Punjabi Standard Bible (Punjabi Standard Bible) 2023
ਤੁਹਾਡੇ ਵਿੱਚੋਂ ਕੁਝ ਅਜਿਹੇ ਹੀ ਸਨ, ਪਰ ਤੁਸੀਂ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਰ ਦੇ ਆਤਮਾ ਦੁਆਰਾ ਧੋਤੇ ਗਏ, ਪਵਿੱਤਰ ਕੀਤੇ ਗਏ ਅਤੇ ਧਰਮੀ ਠਹਿਰਾਏ ਗਏ।