1 Corinthians 6:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਨਹੀਂ ਜਾਣਦੇ ਕਿ ਜੋ ਵੇਸਵਾ ਦੇ ਕੋਲ ਜਾਂਦਾ ਹੈ, ਉਹ ਉਸ ਦੇ ਨਾਲ ਇੱਕ ਸਰੀਰ ਹੋ ਜਾਂਦਾ ਹੈ? ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਉਹ ਦੋਵੇਂ ਇੱਕ ਸਰੀਰ ਹੋਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜਿਹੜਾ ਵੇਸਵਾ ਨਾਲ ਸੰਗ ਕਰਦਾ ਹੈ ਉਹ ਉਸ ਨਾਲ ਇੱਕ ਸਰੀਰ ਹੋ ਜਾਂਦਾ ਹੈ? ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਇਹ ਕਿਹਾ ਗਿਆ ਸੀ, “ਉਹ ਦੋਵੇਂ ਇੱਕ ਸਰੀਰ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਦੇ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ
Punjabi ERV
ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹਡ਼ਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸ਼ਰੀਰ ਪਖੋਂ ਉਸ ਨਾਲ ਇੱਕ ਮਿਕ੍ਕ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نئیں جان دے پئی جیہڑا کسبی نال رلیا ہویا اے اوہدے نال اِک تَن ہو جاندا اے؟ کیوں جو اوہ آکھدا اے پئی اوہ دونویں اِک تَن ہون گے۔
Punjabi Standard Bible (Punjabi Standard Bible) 2023
ਜਾਂ ਕੀ ਤੁਸੀਂ ਨਹੀਂ ਜਾਣਦੇ ਕਿ ਜਿਹੜਾ ਵੇਸਵਾ ਨਾਲ ਸੰਬੰਧ ਰੱਖਦਾ ਹੈ ਉਹ ਉਸ ਨਾਲ ਇੱਕ ਸਰੀਰ ਹੈ, ਕਿਉਂਕਿ ਕਿਹਾ ਗਿਆ ਹੈ, “ਉਹ ਦੋਵੇਂ ਇੱਕ ਸਰੀਰ ਹੋਣਗੇ।”