1 Corinthians 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਭਚਾਰ ਤੋਂ ਦੂਰ ਰਹੋ ਕਿਉਂਕਿ ਉਹ ਸਾਰੇ ਪਾਪ ਜੋ ਮਨੁੱਖ ਕਰਦਾ ਹੈ, ਉਸ ਦੇ ਸਰੀਰ ਤੋਂ ਬਾਹਰ ਹਨ ਪਰ ਜੋ ਮਨੁੱਖ ਵਿਭਚਾਰ ਕਰਦਾ ਹੈ, ਉਹ ਆਪਣੇ ਸਰੀਰ ਦੇ ਵਿਰੁੱਧ ਪਾਪ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ
Punjabi ERV
ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹਡ਼ਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
حرامکاری توں نسّو جِنّے گُناہ بندہ کر دا اے اوہ بدن توں باہر نیں پر حرامکار اپنے بدن دا وی گُناہگار اے۔
Punjabi Standard Bible (Punjabi Standard Bible) 2023
ਵਿਭਚਾਰ ਤੋਂ ਭੱਜੋ; ਬਾਕੀ ਸਾਰੇ ਪਾਪ ਜੋ ਮਨੁੱਖ ਕਰਦਾ ਹੈ ਸਰੀਰ ਤੋਂ ਬਾਹਰ ਹਨ, ਪਰ ਵਿਭਚਾਰ ਕਰਨ ਵਾਲਾ ਆਪਣੇ ਹੀ ਸਰੀਰ ਦੇ ਵਿਰੁੱਧ ਪਾਪ ਕਰਦਾ ਹੈ।