1 Corinthians 6:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਵੱਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਆਂ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਆਂ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਆਂ ਕਰਨ ਯੋਗ ਹੋਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਨਹੀਂ ਜਾਣਦੇ ਕਿ ਵਿਸ਼ਵਾਸੀ ਸੰਸਾਰ ਦਾ ਨਿਆਂ ਕਰਨਗੇ? ਜੇਕਰ ਇਹ ਸੱਚ ਹੈ ਕਿ ਤੁਸੀਂ ਸੰਸਾਰ ਦਾ ਨਿਆਂ ਕਰੋਗੇ ਤਾਂ ਫਿਰ ਛੋਟੇ ਛੋਟੇ ਝਗੜਿਆਂ ਦਾ ਨਿਆਂ ਕਿਉਂ ਨਹੀਂ ਕਰ ਸਕਦੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਨਹੀਂ ਜਾਣਦੇ ਜੋ ਪ੍ਰਭੂ ਦੇ ਲੋਕ ਇਸ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਤੁਸੀਂ ਦੁਨੀਆਂ ਦਾ ਨਿਆਂ ਕਰਨਾ ਹੈ, ਤਾਂ ਕੀ ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਿਆਂ ਕਰਨ ਦੇ ਯੋਗ ਨਹੀਂ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਜਨ ਜਗਤ ਦਾ ਨਿਆਉਂ ਕਰਨਗੇ? ਅਤੇ ਜੇ ਜਗਤ ਦਾ ਨਿਆਉਂ ਤੁਹਾਥੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਜੋਗ ਨਹੀਂ ਹੋ?
Punjabi ERV
ਤੁਹਾਨੂੰ ਅਵਸ਼੍ਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਰਣਾ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਰਣਾ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਰਣਾ ਕਰਨ ਯੋਗ ਹੋਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نئیں جان دے پئی پاک لوک دُنیا دا نیاں کرن گے؟ سو جد تُساں دُنیا دا نیاں کرنا اے۔ تے نِکّے توں نِکّے جھگڑیاں دے وی نبیڑیاں دے قابل نئیں ہو۔
Punjabi Standard Bible (Punjabi Standard Bible) 2023
ਕੀ ਤੁਸੀਂ ਨਹੀਂ ਜਾਣਦੇ ਕਿ ਸੰਤ ਸੰਸਾਰ ਦਾ ਨਿਆਂ ਕਰਨਗੇ? ਸੋ ਜੇ ਤੁਸੀਂ ਸੰਸਾਰ ਦਾ ਨਿਆਂ ਕਰਨਾ ਹੈ ਤਾਂ ਕੀ ਤੁਸੀਂ ਛੋਟੇ ਤੋਂ ਛੋਟੇ ਮਸਲਿਆਂ ਦਾ ਨਿਆਂ ਕਰਨ ਦੇ ਯੋਗ ਨਹੀਂ ਹੋ?