1 Corinthians 6:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਹਮਣੇ ਕਿਉਂ ਲੈ ਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਤੁਹਾਡੇ ਵਿੱਚ ਸੰਸਾਰਕ ਝਗੜੇ ਹੋਣ ਵੀ ਤਾਂ ਕੀ ਤੁਸੀਂ ਉਹਨਾਂ ਨੂੰ ਆਪਣੇ ਨਿਆਂ ਅਧਿਕਾਰੀ ਬਣਾਵੋਗੇ ਜਿਹਨਾਂ ਦਾ ਕਲੀਸਿਯਾ ਦੇ ਨਾਲ ਕੋਈ ਸੰਬੰਧ ਨਹੀਂ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜੇ ਤੁਹਾਨੂੰ ਸੰਸਾਰਕ ਗੱਲਾਂ ਦਾ ਨਿਆਂ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਆ ਵਿੱਚ ਕੁਝ ਨਹੀਂ ਗਿਣੇ ਜਾਂਦੇ ਹਨ ਕੀ ਤੁਸੀਂ ਉਹਨਾਂ ਨੂੰ ਠਹਿਰਾਉਂਦੇ?
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਦੇ ਵਿੱਚ ਤੁੱਛ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
Punjabi ERV
ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਮ੍ਹਣੇ ਕਿਉਂ ਲੈਕੇ ਜਾਂਦੇ ਹੋ, ਜਿਹਡ਼ੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے تُہاڈے وِچ دُنیا دے مُقدّمے ہون۔ تے اوہناں نُوں مُنصف مُقرّر کرو گے۔ جیہڑے کلِیسیا وِچ حِقیر سمجھے جاندے نیں؟
Punjabi Standard Bible (Punjabi Standard Bible) 2023
ਜੇ ਤੁਹਾਨੂੰ ਇਸ ਜੀਵਨ ਨਾਲ ਸੰਬੰਧਤ ਮਸਲਿਆਂ ਦਾ ਨਿਆਂ ਕਰਨਾ ਪਵੇ ਤਾਂ ਕੀ ਤੁਸੀਂ ਅਜਿਹਿਆਂ ਨੂੰ ਨਿਯੁਕਤ ਕਰੋਗੇ ਜਿਨ੍ਹਾਂ ਦਾ ਕਲੀਸਿਯਾ ਵਿੱਚ ਕੋਈ ਮਹੱਤਵ ਨਹੀਂ ਹੈ?