1 Corinthians 6:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵੱਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹੜਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਸ ਲਈ ਲਿਖ ਰਿਹਾ ਹਾਂ ਕਿ ਤੁਸੀਂ ਸ਼ਰਮਿੰਦੇ ਹੋਵੋ । ਕੀ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਆਦਮੀ ਨਹੀਂ ਹੈ ਜੋ ਤੁਹਾਡੇ ਵਿੱਚ ਵਿਸ਼ਵਾਸੀਆਂ ਦਾ ਫ਼ੈਸਲਾ ਕਰਵਾ ਸਕੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਹ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਕੀ ਇਹ ਸੰਭਵ ਹੈ ਕਿ ਤੁਹਾਡੇ ਵਿੱਚੋਂ ਇੱਕ ਵੀ ਇੰਨਾ ਸਮਝਦਾਰ ਵਿਅਕਤੀ ਨਹੀਂ ਹੈ ਜੋ ਵਿਸ਼ਵਾਸੀਆ ਦਾ ਝਗੜਾ ਨਬੇੜ ਸਕੇ?
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸੱਕੇ?
Punjabi ERV
ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹਡ਼ਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں شرمندیاں کرن لئی ایہہ آکھنا آں۔ سَچ مُچ تُہاڈے وِچ اِک وی سیانا نئیں۔ جیہڑا اپنے بھراواں دا فیصلہ کر سکے؟
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸ਼ਰਮਿੰਦਿਆਂ ਕਰਨ ਲਈ ਇਹ ਕਹਿੰਦਾ ਹਾਂ; ਕੀ ਤੁਹਾਡੇ ਵਿੱਚ ਇੱਕ ਵੀ ਬੁੱਧਵਾਨ ਨਹੀਂ ਜਿਹੜਾ ਆਪਣੇ ਭਾਈਆਂ ਵਿਚਲੇ ਮਸਲੇ ਨੂੰ ਸੁਲਝਾ ਸਕੇ?