1 Corinthians 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿੱਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸਲ ਸੱਚਾਈ ਇਹ ਹੈ ਕਿ ਤੁਹਾਡੇ ਵਿੱਚ ਮੁਕੱਦਮੇ ਦਾ ਹੋਣਾ ਹੀ ਤੁਹਾਡੀ ਹਾਰ ਹੈ । ਇਸ ਤੋਂ ਚੰਗਾ ਇਹ ਹੈ ਕਿ ਤੁਸੀਂ ਅਨਿਆਂ ਸਹਿ ਲਵੋ । ਤੁਸੀਂ ਆਪਣੇ ਹੱਕ ਛੱਡ ਦੇਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚ ਮੁਕੱਦਮੇ ਚੱਲਣ ਦਾ ਮਤਲਬ ਇਹ ਹੈ ਕੀ ਤੁਸੀਂ ਪੂਰੀ ਤਰ੍ਹਾ ਹਾਰ ਚੁੱਕੇ ਹੋ। ਤੁਸੀਂ ਬੇਇਨਸਾਫ਼ੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਠੱਗੀ ਕਿਉਂ ਨਹੀਂ ਸਹਾਰਦੇ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਕੁਨਿਆਉਂ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠਗਾਈ ਕਿਉਂ ਨਹੀਂ ਖਾਂਦੇ?
Punjabi ERV
ਇੱਕ ਦੂਜੇ ਦੇ ਖਿਲਾਫ਼ ਜਿਹਡ਼ੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اصل وِچ تُہاڈا وَڈا نُقص ایہہ اے۔ پئی آپو وِچ مُقدّمہ بازی کر دے ہو۔ ظُلم سہنا کیوں نئیں ہَچھّا سمجھدے۔ نُقصان کیوں نئیں منظُور کر دے؟
Punjabi Standard Bible (Punjabi Standard Bible) 2023
ਇਸ ਲਈ ਪਹਿਲਾਂ ਹੀ ਤੁਹਾਡੇ ਵਿੱਚ ਇਹ ਕਮੀ ਹੈ ਕਿ ਤੁਸੀਂ ਇੱਕ ਦੂਜੇ 'ਤੇ ਮੁਕੱਦਮੇ ਕਰਦੇ ਹੋ। ਇਸ ਦੇ ਬਜਾਇ ਤੁਸੀਂ ਅਨਿਆਂ ਕਿਉਂ ਨਹੀਂ ਸਹਿ ਲੈਂਦੇ? ਤੁਸੀਂ ਠੱਗੀ ਕਿਉਂ ਨਹੀਂ ਸਹਿ ਲੈਂਦੇ?