1 Corinthians 7:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸ ਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸ ਨੂੰ ਆਪਣੇ ਪਤੀ ਵੱਲ ਵਾਪਿਸ ਪਰਤ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਹ ਹੋ ਵੀ ਜਾਵੇ ਤਾਂ ਫਿਰ ਵਿਆਹ ਨਾ ਕਰੇ, ਨਹੀਂ ਤਾਂ ਆਪਣੇ ਪਤੀ ਨਾਲ ਫਿਰ ਸੁਲਾਹ ਕਰ ਲਵੇ । ਇਸ ਤਰ੍ਹਾਂ ਪਤੀ ਵੀ ਆਪਣੀ ਪਤਨੀ ਨੂੰ ਤਲਾਕ ਨਾ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਿਹੇ ਜਾਂ ਆਪਣੇ ਪਤੀ ਨਾਲ ਮੇਲ-ਮਿਲਾਪ ਕਰ ਲਵੇ। ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਅੱਡ ਹੋਵੇ ਵੀ ਤਾਂ ਅਣਵਿਆਹੀ ਰਹੇ ਅਥਵਾ ਆਪਣੀ ਪਤੀ ਨਾਲ ਸੁਲ੍ਹਾ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ
Punjabi ERV
ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸਨੂੰ ਆਪਣੇ ਪਤੀ ਵੱਲ ਵਾਪਿਸ ਪਰਨ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(جے چھڈے تے بے نکاحی رہے یا اپنے بندے نال فیر مِل کے رہے۔) تے نا ای شوہر بیوی نُوں چھڈے۔
Punjabi Standard Bible (Punjabi Standard Bible) 2023
ਪਰ ਜੇ ਅਲੱਗ ਹੋ ਹੀ ਜਾਵੇ ਤਾਂ ਅਣਵਿਆਹੀ ਰਹੇ ਜਾਂ ਫਿਰ ਆਪਣੇ ਪਤੀ ਨਾਲ ਮੇਲ ਕਰ ਲਵੇ ਅਤੇ ਪਤੀ ਵੀ ਆਪਣੀ ਪਤਨੀ ਨੂੰ ਨਾ ਤਿਆਗੇ।