1 Corinthians 7:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸੱਕਦਾ ਹੈ ਜੋ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਦੇ ਨਾਲ ਰਹਿਣ ਦੀ ਇੱਛੁਕ ਹੈ, ਤਾਂ ਆਦਮੀ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਕੀਆਂ ਨੂੰ ਮੈਂ ਕਹਿੰਦਾ ਹਾਂ (ਪ੍ਰਭੂ ਨਹੀਂ) ਕਿ ਜੇਕਰ ਕਿਸੇ ਵਿਸ਼ਵਾਸੀ ਆਦਮੀ ਦੇ ਘਰ ਅਵਿਸ਼ਵਾਸੀ ਪਤਨੀ ਹੈ ਅਤੇ ਉਹ ਉਸ ਦੇ ਨਾਲ ਰਹਿਣ ਲਈ ਤਿਆਰ ਹੈ ਤਾਂ ਉਹ ਉਸ ਨੂੰ ਤਲਾਕ ਨਾ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਬਾਕੀ ਸਭ ਨੂੰ ਮੈਂ ਇਹ ਕਹਿੰਦਾ ਹਾਂ (ਪ੍ਰਭੂ ਨਹੀਂ ਸਗੋਂ, ਮੈਂ): ਜੇ ਕਿਸੇ ਵਿਸ਼ਵਾਸੀ ਦੀ ਪਤਨੀ ਵਿਸ਼ਵਾਸ ਵਿੱਚ ਨਾ ਹੋਵੇ ਅਤੇ ਉਹ ਉਸ ਨਾਲ ਰਹਿਣਾ ਚਾਹੁੰਦਾ ਹੋਵੇ, ਤਾਂ ਉਹ ਆਪਣੇ ਪਤਨੀ ਨੂੰ ਤਲਾਕ ਨਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਰਹਿੰਦਿਆਂ ਨੂੰ ਪ੍ਰਭੁ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ ਭਈ ਜੇ ਕਿਸੇ ਭਰਾ ਦੀ ਬੇ-ਪਰਤੀਤ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਪੁਰਖ ਉਸ ਨੂੰ ਨਾ ਤਿਆਗੇ
Punjabi ERV
ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸਕਦਾ ਹੈ ਜੋ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸਦੇ ਨਾਲ ਰਹਿਣ ਦੀ ਇਛੁਕ ਹੈ, ਤਾਂ ਆਦਮੀ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
باقِیاں نُوں مَیں ای آکھنا آں نا خُداوند۔ پئی جے کِسے بھرا دی بیوی بے اِیمان ہوئے تے اوہدے نال رہن نُوں راضی ہوئے۔ تے اوہ اوہنوں نا چھڈے۔
Punjabi Standard Bible (Punjabi Standard Bible) 2023
ਬਾਕੀਆਂ ਨੂੰ ਪ੍ਰਭੂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ ਕਿ ਜੇ ਕਿਸੇ ਭਾਈ ਦੀ ਪਤਨੀ ਅਵਿਸ਼ਵਾਸੀ ਹੈ ਅਤੇ ਉਸ ਦੇ ਨਾਲ ਰਹਿਣ ਵਿੱਚ ਸਹਿਮਤ ਹੈ ਤਾਂ ਉਹ ਉਸ ਨੂੰ ਨਾ ਤਿਆਗੇ।