1 Corinthians 7:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਕਰ ਸੱਕਦੀ ਹੈ ਜਿਹੜਾ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਕਿਸੇ ਵਿਸ਼ਵਾਸੀ ਔਰਤ ਦਾ ਪਤੀ ਅਵਿਸ਼ਵਾਸੀ ਹੈ ਅਤੇ ਉਹ ਉਸ ਦੇ ਨਾਲ ਰਹਿਣ ਲਈ ਤਿਆਰ ਹੈ ਤਾਂ ਉਹ ਉਸ ਨੂੰ ਤਲਾਕ ਨਾ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਸ ਕਿਸੇ ਵਿਸ਼ਵਾਸੀ ਪਤਨੀ ਦਾ ਪਤੀ ਵਿਸ਼ਵਾਸ ਵਿੱਚ ਨਾ ਹੋਵੇ ਅਤੇ ਉਹ ਉਸ ਨਾਲ ਰਹਿਣਾ ਚਾਹੁੰਦੀ ਹੋਵੇ, ਤਾਂ ਉਹ ਆਪਣੇ ਪਤੀ ਨੂੰ ਤਲਾਕ ਨਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀ ਪਤਨੀ ਦਾ ਬੇਪਰਤੀਤ ਪਤੀ ਹੋਵੇ ਅਤੇ ਇਹ ਉਸਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ
Punjabi ERV
ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਅਰ ਸਕਦੀ ਹੈ ਜਿਹਡ਼ਾ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑی زنانی دا شوہر بے اِیمان ہوئے تے اوہدے نال رہن نُوں راضی ہوئے۔ تے اوہ شوہر نُوں نا چھڈے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜੇ ਕਿਸੇ ਪਤਨੀ ਦਾ ਪਤੀ ਅਵਿਸ਼ਵਾਸੀ ਹੈ ਅਤੇ ਉਸ ਦੇ ਨਾਲ ਰਹਿਣ ਵਿੱਚ ਸਹਿਮਤ ਹੈ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।