1 Corinthians 7:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸੱਦਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਅਵਿਸ਼ਵਾਸੀ ਆਪ ਅਲੱਗ ਹੋਣਾ ਚਾਹੇ ਤਾਂ ਉਸ ਨੂੰ ਹੋਣ ਦਿਓ । ਇਹੋ ਜਿਹੇ ਮਾਮਲਿਆਂ ਵਿੱਚ ਵਿਸ਼ਵਾਸੀ ਭਰਾ ਜਾਂ ਭੈਣ ਨੂੰ ਆਜ਼ਾਦੀ ਹੈ । ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਮੇਲ-ਮਿਲਾਪ ਨਾਲ ਰਹਿਣ ਲਈ ਸੱਦਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫਿਰ ਵੀ ਅਗਰ ਉਹ ਅਵਿਸ਼ਵਾਸੀ ਅਲੱਗ ਹੋਣਾ ਚਾਹੇ, ਤਾਂ ਉਸਨੂੰ ਹੋਣ ਦਿਓ। ਕੋਈ ਵੀ ਵਿਸ਼ਵਾਸੀ ਭਰਾਂ ਜਾਂ ਭੈਣ ਇਸ ਤਰ੍ਹਾਂ ਦੀ ਗੁਲਾਮੀ ਵਿੱਚ ਬੱਧੇ ਨਾ ਰਹਿਣ। ਪਰ ਪਰਮੇਸ਼ਵਰ ਨੇ ਸਾਨੂੰ ਸ਼ਾਂਤੀ ਨਾਲ ਰਹਿਣ ਲਈ ਬੁਲਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਬੇਪਰਤੀਤ ਅੱਡ ਹੋਵੇ ਤਾਂ ਅੱਡ ਹੋਣ ਦੇਹ ਅਜਿਹੇ ਹਾਲ ਵਿੱਚ ਕੋਈ ਭਰਾ ਯਾ ਭੈਣ ਬੰਧਨ ਵਿੱਚ ਨਹੀਂ ਹੈ ਪਰ ਪਰਮੇਸ਼ੁਰ ਨੇ ਸਾਨੂੰ ਸੁਲ੍ਹਾ ਦੇ ਲਈ ਸੱਦਿਆ ਹੈ
Punjabi ERV
ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بندہ جیہڑا بے اِیمان ہوئے۔ جے اوہ وَکھ ہوئے۔ تے ہون دیو۔ اجیہے حال وِچ کوئی بھرا یا بھین بَدّھی ہوئی نئیں۔ تے خُدا سانُوں وی میل ملاپ لئی سدّیا اے۔
Punjabi Standard Bible (Punjabi Standard Bible) 2023
ਪਰ ਜੇ ਅਵਿਸ਼ਵਾਸੀ ਅਲੱਗ ਹੁੰਦਾ ਹੈ ਤਾਂ ਉਸ ਨੂੰ ਅਲੱਗ ਹੋਣ ਦਿਓ। ਅਜਿਹੇ ਮਾਮਲਿਆਂ ਵਿੱਚ ਕੋਈ ਭਾਈ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ਰ ਨੇ ਸਾਨੂੰ ਮੇਲ-ਮਿਲਾਪ ਲਈ ਬੁਲਾਇਆ ਹੈ।