1 Corinthians 7:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਸੁੰਨਤੀ ਪਰਮੇਸ਼ਰ ਦੁਆਰਾ ਸੱਦਿਆ ਗਿਆ ਹੈ ਤਾਂ ਉਹ ਇਸੇ ਹਾਲਤ ਵਿੱਚ ਰਹੇ । ਇਸੇ ਤਰ੍ਹਾਂ ਜੇਕਰ ਕੋਈ ਅਸੁੰਨਤੀ ਪਰਮੇਸ਼ਰ ਦੁਆਰਾ ਸੱਦਿਆ ਗਿਆ ਹੈ, ਤਾਂ ਉਹ ਵੀ ਉਸੇ ਹਾਲਤ ਵਿੱਚ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਕਿਸੇ ਅਜਿਹੇ ਵਿਅਕਤੀ ਨੂੰ ਬੁਲਾਇਆ ਗਿਆ ਜਿਸਦੀ ਸੁੰਨਤ ਨਾ ਹੋਈ ਹੋਵੇ? ਉਹ ਅਸੁੰਨਤੀ ਨਾ ਬਣੇ ਰਹੇ। ਕੀ ਕੋਈ ਅਸੁੰਨਤੀ ਬੁਲਾਇਆ ਗਿਆ ਹੈ? ਤਾਂ ਉਸਦੀ ਸੁੰਨਤ ਨਾ ਕੀਤੀ ਜਾਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ
Punjabi ERV
ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا سُنتی والا سدّیا گیا اے۔ اوہ نا سُنت نا ہو جائے۔ جیہڑا نا سُنتی دی حالت وِچ سدّیا گیا اے۔ اوہ سُنتی نا بَہے۔
Punjabi Standard Bible (Punjabi Standard Bible) 2023
ਜੇ ਕੋਈ ਸੁੰਨਤੀ ਬੁਲਾਇਆ ਗਿਆ ਹੈ ਤਾਂ ਉਹ ਅਸੁੰਨਤੀ ਨਾ ਬਣੇ। ਜੇ ਕੋਈ ਅਸੁੰਨਤੀ ਬੁਲਾਇਆ ਗਿਆ ਹੈ ਤਾਂ ਉਸ ਦੀ ਸੁੰਨਤ ਨਾ ਕੀਤੀ ਜਾਵੇ।