1 Corinthians 7:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁੜੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹੜੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਤੁਸੀਂ ਵਿਆਹ ਕਰਦੇ ਹੋ ਤਾਂ ਇਹ ਪਾਪ ਨਹੀਂ ਹੈ । ਇਸੇ ਤਰ੍ਹਾਂ ਜੇਕਰ ਕੋਈ ਕੁਆਰੀ ਵਿਆਹ ਕਰਦੀ ਹੈ ਤਾਂ ਉਹ ਪਾਪ ਨਹੀਂ ਕਰਦੀ ਪਰ ਵਿਆਹੇ ਹੋਏ ਲੋਕ ਸੰਸਾਰਕ ਦੁੱਖ ਭੋਗਣਗੇ, ਮੈਂ ਤੁਹਾਨੂੰ ਉਹਨਾਂ ਦੁੱਖਾਂ ਤੋਂ ਬਚਾਉਣਾ ਚਾਹੁੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੂੰ ਵਿਆਹ ਕਰ ਲਵੇ, ਤਾਂ ਪਾਪ ਨਹੀਂ ਕਰਦਾ; ਅਤੇ ਜੇ ਕੁਆਰੀ ਵਿਆਹ ਕਰਾ ਲਵੇ, ਉਹ ਵੀ ਪਾਪ ਨਹੀਂ ਕਰਦੀ। ਪਰ ਕਿਹੜੇ ਲੋਕ ਵਿਆਹ ਕਰਵਾ ਲੈਣਗੇ ਉਹ ਜੀਵਨ ਵਿੱਚ ਦੁੱਖ ਭੋਗਣੇ, ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ ਪਰ ਇਹੋ ਜੇਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ
Punjabi ERV
ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁਡ਼ੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹਡ਼ੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُوں ویاہ کر لیں۔ تے کوئی گُناہ وی نئیں۔ تے جے کواری وِیاہی جائے تے کوئی گُناہ نئیں۔ اجیہے بندے جِسم دا دُکھ پان گے تے مَیں تُہانوں بچانا چاہناں آں۔
Punjabi Standard Bible (Punjabi Standard Bible) 2023
ਪਰ ਜੇ ਤੂੰ ਵਿਆਹ ਕਰੇਂ ਤਾਂ ਤੂੰ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹ ਕਰਦੀ ਹੈ ਤਾਂ ਉਹ ਪਾਪ ਨਹੀਂ ਕਰਦੀ, ਪਰ ਇਹੋ ਜਿਹਿਆਂ ਨੂੰ ਸਰੀਰ ਵਿੱਚ ਦੁੱਖ ਭੋਗਣਾ ਪਵੇਗਾ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।