1 Corinthians 7:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੋ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਸੰਸਾਰਕ ਚੀਜ਼ਾਂ ਦੀ ਵਰਤੋਂ ਕਰ ਰਹੇ ਹਨ, ਉਹਨਾਂ ਵਿੱਚ ਮਗਨ ਨਾ ਹੋਣ ਕਿਉਂਕਿ ਸੰਸਾਰ ਦਾ ਵਰਤਮਾਨ ਰੂਪ ਬਦਲ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਨ੍ਹਾਂ ਦਾ ਲੈਣ ਦੇਣ ਸੰਸਾਰਕ ਚੀਜ਼ਾ ਨਾਲ ਹੈ, ਉਹ ਉਹਨਾਂ ਵਿੱਚ ਲੀਨ ਨਾ ਹੋ ਜਾਣਾ। ਕਿਉਂਕਿ ਇਸ ਵਰਤਮਾਨ ਸੰਸਾਰ ਦਾ ਨਾਸ ਹੁੰਦਾ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਜਾਣੀਦਾ ਹੱਦੋਂ ਵਧਕੇ ਨਹੀਂ ਵਰਤਦੇ; ਕਿਉਂ ਜੋ ਇਸ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ
Punjabi ERV
ਜਿਹਡ਼ੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੁ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُنیا دے کاروبار کرن والے اجیہے ہون پئی دُنیا ای دے نا ہو جان۔ کیوں جو دُنیا دا رُوپ بدلدا جاندا اے۔
Punjabi Standard Bible (Punjabi Standard Bible) 2023
ਸੰਸਾਰ ਦੀਆਂ ਚੀਜ਼ਾਂ ਦੀ ਵਰਤੋਂ ਕਰਨ ਵਾਲੇ ਇਸ ਤਰ੍ਹਾਂ, ਜਿਵੇਂ ਵਰਤੋਂ ਨਹੀਂ ਕਰਦੇ, ਕਿਉਂਕਿ ਸੰਸਾਰ ਦਾ ਤੌਰ ਤਰੀਕਾ ਬੀਤਦਾ ਜਾਂਦਾ ਹੈ।