1 Corinthians 7:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਵਿਆਹਿਆ ਆਦਮੀ ਸੰਸਾਰਕ ਕੰਮਾਂ ਸੰਬੰਧੀ ਚਿੰਤਾਵਾਨ ਰਹਿੰਦਾ ਹੈ ਕਿ ਉਹ ਆਪਣੀ ਪਤਨੀ ਨੂੰ ਕਿਸ ਤਰ੍ਹਾਂ ਪ੍ਰਸੰਨ ਕਰੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇੱਕ ਵਿਆਹਿਆ ਆਦਮੀ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਖੁਸ਼ ਰੱਖੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ
Punjabi ERV
ਪਰ ਜਿਹਡ਼ਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲਗਿਆ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر وِیاہیا ہویا دُنیا دے فِکر وِچ رہندا اے۔ پئی کِسے طرح اپنی بیوی نُوں خُوش کرے۔
Punjabi Standard Bible (Punjabi Standard Bible) 2023
ਪਰ ਜਿਹੜਾ ਵਿਆਹਿਆ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਆਪਣੀ ਪਤਨੀ ਨੂੰ ਕਿਵੇਂ ਖੁਸ਼ ਕਰੇ