1 Corinthians 7:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁੱਝੀ ਰਹਿੰਦੀ ਹੈ। ਉਹ ਆਪਣਾ ਸਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਦੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਸ ਤਰ੍ਹਾਂ ਉਸ ਦੇ ਅੰਦਰ ਸੰਘਰਸ਼ ਚਲਦਾ ਰਹਿੰਦਾ ਹੈ । ਅਣਵਿਆਹੀ ਜਾਂ ਕੁਆਰੀ ਪ੍ਰਭੂ ਦੇ ਕੰਮਾਂ ਸੰਬੰਧੀ ਚਿੰਤਾਵਾਨ ਰਹਿੰਦੀ ਹੈ ਕਿ ਉਹ ਕਿਸ ਤਰ੍ਹਾਂ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਰਹੇ । ਪਰ ਵਿਆਹੀ ਹੋਈ ਔਰਤ ਸੰਸਾਰਕ ਕੰਮਾਂ ਸੰਬੰਧੀ ਚਿੰਤਾਵਾਨ ਰਹਿੰਦੀ ਹੈ ਕਿ ਉਹ ਆਪਣੇ ਪਤੀ ਨੂੰ ਕਿਸ ਤਰ੍ਹਾਂ ਪ੍ਰਸੰਨ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੁਬਦਾ ਵਿੱਚ ਪਿਆ ਰਹਿੰਦਾ ਹੈ। ਅਤੇ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆ ਗੱਲਾਂ ਦੀ ਚਿੰਤਾ ਕਰਦੀ ਹੈ: ਕਿ ਉਹ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਹੋਵੇ। ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ
Punjabi ERV
ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁਡ਼ੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਉੱਤੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
وِیاہی ہوئی تے نا وِیاہی وِچ وی فرق اے۔ نا وِیاہی ہوئی خُداوند دے فِکر وِچ رہندی اے تاں جو اوہدا جِسم تے رُوح دونویں پاک ہون۔ پر وِیاہی ہوئی زنانی دُنیا دے فِکر وِچ رہندی اے پئی کِسے طرح اپنے بندے نُوں خُوش کرے۔
Punjabi Standard Bible (Punjabi Standard Bible) 2023
ਅਤੇ ਉਸ ਦਾ ਧਿਆਨ ਵੰਡਿਆ ਜਾਂਦਾ ਹੈ। ਇੱਕ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਕਿ ਉਹ ਸਰੀਰ ਅਤੇ ਆਤਮਾ, ਦੋਹਾਂ ਵਿੱਚ ਪਵਿੱਤਰ ਰਹੇ। ਪਰ ਵਿਆਹੀ ਹੋਈ ਔਰਤ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਕਿ ਉਹ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ।