1 Corinthians 7:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਮੈਂ ਤੁਹਾਡੇ ਭਲੇ ਦੇ ਲਈ ਕਹਿ ਰਿਹਾ ਹਾਂ, ਤੁਹਾਡੇ ਉੱਤੇ ਕਿਸੇ ਤਰ੍ਹਾਂ ਦਾ ਬੰਧਨ ਲਾਉਣ ਲਈ ਨਹੀਂ ਪਰ ਇਸ ਲਈ ਕਿ ਤੁਸੀਂ ਬਿਨਾਂ ਕਿਸੇ ਅੜਚਨ ਦੇ ਠੀਕ ਢੰਗ ਨਾਲ ਪ੍ਰਭੂ ਦੀ ਸੇਵਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਤੁਹਾਡੇ ਭਲੇ ਲਈ ਇਹ ਬੋਲ ਰਿਹਾ ਹਾਂ, ਨਾ ਕਿ ਤੁਹਾਡੇ ਉੱਤੇ ਕੋਈ ਪਾਬੰਦੀ ਲਗਾ ਰਿਹਾ ਹਾਂ, ਪਰ ਇਸ ਲਈ ਜੋ ਤੁਸੀਂ ਸਹੀ ਢੰਗ ਅਤੇ ਪ੍ਰਭੂ ਦੀ ਸੇਵਾ ਵਿੱਚ ਜੀਵਨ ਬਤੀਤ ਕਰ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਮੁਨਾਸਬ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨਾਂ ਘਾਬਰੇ ਪ੍ਰਭੁ ਦੀ ਸੇਵਾ ਵਿੱਚ ਲੱਗੇ ਰਹੋ
Punjabi ERV
ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ مَیں تُہاڈے فائدے لئی آکھنا آں۔ نا تُہانوں پَھسان لئی۔ سگوں ایس کر کے پئی جو کُجھ ٹھیک اے اوہو عمل وِچ آوے تے تُسی خُداوند دی سیوا وِچ بے فِکر لگے رہو۔
Punjabi Standard Bible (Punjabi Standard Bible) 2023
ਮੈਂ ਇਹ ਤੁਹਾਡੇ ਲਾਭ ਲਈ ਕਹਿੰਦਾ ਹਾਂ ਨਾ ਕਿ ਤੁਹਾਨੂੰ ਬੰਧਨ ਵਿੱਚ ਪਾਉਣ ਲਈ ਕਿ ਉਚਿਤ ਹੈ ਜੋ ਤੁਸੀਂ ਮਨ ਦੀ ਇਕਾਗਰਤਾ ਨਾਲ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।