1 Corinthians 7:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵਿਅਕਤੀ ਭਾਵੇਂ ਇਹ ਸੋਚ ਸੱਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁੜੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸੱਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸ ਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸ ਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣੀ ਕੁਆਰੀ ਮੰਗੇਤਰ ਦੇ ਨਾਲ ਨਜਾਇਜ਼ ਵਰਤਾਅ ਕਰ ਰਿਹਾ ਹੈ ਅਤੇ ਉਸ ਦੀਆਂ ਕਾਮਵਾਸ਼ਨਾਵਾਂ ਬਹੁਤ ਤੇਜ਼ ਹਨ ਤਾਂ ਜਿਸ ਤਰ੍ਹਾਂ ਉਹ ਚਾਹੁੰਦਾ ਹੈ, ਉਹ ਵਿਆਹ ਕਰ ਲੈਣ । ਇਸ ਵਿੱਚ ਕੋਈ ਪਾਪ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕਿਸੇ ਨੂੰ ਇਹ ਚਿੰਤਾ ਹੁੰਦੀ ਹੈ ਕਿ ਸ਼ਾਇਦ ਉਸ ਕੁਆਰੀ ਨਾਲ ਜਿਸ ਨਾਲ ਉਸਦੀ ਮੰਗਣੀ ਹੋਈ ਹੈ, ਉਸਦਾ ਵਰਤਾਓ ਸਹੀ ਨਹੀਂ ਹੈ, ਅਤੇ ਜੇ ਉਸ ਦੀਆਂ ਭਾਵਨਾਵਾਂ ਜ਼ਿਆਦਾ ਸਖ਼ਤ ਹਨ ਅਤੇ ਉਸ ਨੂੰ ਲੱਗਦਾ ਹੈ ਕਿ ਉਹਨਾਂ ਨੂੰ ਵਿਆਹ ਕਰਨਾ ਚਾਹੀਦਾ ਹੈ, ਤਾਂ ਉਹ ਉਵੇਂ ਹੀ ਕਰ ਲਵੇ ਜਿਵੇਂ ਉਹ ਚਾਹੁੰਦਾ ਹੈ। ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰਵਾ ਲੈਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਜੋਗ ਹੈ ਜੋ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਦਾ ਹੋਵੇ ਤਾਂ ਜੋ ਚਾਹੁੰਦੇ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ
Punjabi ERV
ਕੋਈ ਵਿਅਕਤੀ ਭਾਵੇਂ ਇਹ ਸੋਚ ਸਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁਡ਼ੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی ایہہ سوچ کرے پئی مَیں اپنی اوس کواری دِھی دا حق مارنا آں جِہدی جوانی ڈَھلدی جاندی اے۔ تے نالے لوڑ وی معلُوم کرے۔ تے اوہنوں اختیار اے ایہدے وِچ کوئی گُناہ نئیں اوہ اوہنوں ویاہ دے۔
Punjabi Standard Bible (Punjabi Standard Bible) 2023
ਜੇ ਕੋਈ ਇਹ ਸੋਚੇ ਕਿ ਉਹ ਆਪਣੀ ਕੁਆਰੀ ਲੜਕੀ ਦਾ ਵਿਆਹ ਨਾ ਕਰਕੇ ਜਿਸ ਦੀ ਵਿਆਹ ਦੀ ਉਮਰ ਲੰਘ ਰਹੀ ਹੈ, ਉਸ ਨਾਲ ਅਨਿਆਂ ਕਰ ਰਿਹਾ ਹੈ ਅਤੇ ਉਸ ਨੂੰ ਵਿਆਹੁਣਾ ਜ਼ਰੂਰੀ ਹੈ, ਤਾਂ ਜਿਸ ਤਰ੍ਹਾਂ ਉਹ ਚਾਹੁੰਦਾ ਹੈ ਉਸੇ ਤਰ੍ਹਾਂ ਕਰੇ। ਉਹ ਉਸ ਦਾ ਵਿਆਹ ਕਰ ਦੇਵੇ, ਇਹ ਕੋਈ ਪਾਪ ਨਹੀਂ ਹੈ।