1 Corinthians 7:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿਸ ਆਦਮੀ ਦੇ ਦਿਲ ਦਾ ਫ਼ੈਸਲਾ ਪੱਕਾ ਹੈ ਅਤੇ ਉਹ ਸਵੈ-ਕਾਬੂ ਵਿੱਚ ਹੈ, ਜਿਸ ਦਾ ਆਪਣੀ ਇੱਛਾ ਉੱਤੇ ਪੂਰਾ ਅਧਿਕਾਰ ਹੈ ਅਤੇ ਜਿਸ ਨੇ ਆਪਣੀ ਮੰਗੇਤਰ ਨੂੰ ਕੁਆਰੀ ਰੱਖਣ ਦਾ ਫ਼ੈਸਲਾ ਕਰ ਲਿਆ ਹੈ, ਉਹ ਠੀਕ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਸ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਕਿ ਮੈਂ ਉਸਨੂੰ ਆਪਣੀ ਕੁਆਰੀ ਹੀ ਰੱਖਾਗਾ, ਤਾਂ ਉਹ ਚੰਗਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਕਰੇ ਜਿਹ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਿਆ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਂਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ
Punjabi ERV
ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿਢ਼ਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا اپنے دِل وِچ پَکّا ہوئے۔ تے اوہنوں لوڑ وی نا ہوئے سگوں اپنے اِرادے نُوں پُوریاں کرن وِچ پَکّا ہوئے۔ تے دِل وِچ اِرادہ کر لیا ہوئے۔ پئی اوہ اپنی دِھی نُوں بے نکاحی رکھّے گا۔ اوہ چَنگا کر دا اے۔
Punjabi Standard Bible (Punjabi Standard Bible) 2023
ਪਰ ਜਿਹੜਾ ਆਪਣੇ ਮਨ ਵਿੱਚ ਦ੍ਰਿੜ੍ਹ ਹੈ ਅਤੇ ਲੋੜ ਨਹੀਂ ਸਮਝਦਾ, ਸਗੋਂ ਆਪਣੀ ਇੱਛਾ ਦਾ ਮਾਲਕ ਹੈ ਤੇ ਉਸ ਨੇ ਆਪਣੇ ਮਨ ਵਿੱਚ ਠਾਣ ਲਿਆ ਹੈ ਕਿ ਮੈਂ ਉਸ ਨੂੰ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰਦਾ ਹੈ।