1 Corinthians 7:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਨੀ ਦਾ ਆਪਣੇ ਸਰੀਰ ਉੱਤੇ ਕੋਈ ਹੱਕ ਨਹੀਂ ਹੈ, ਇਹ ਉਸ ਦੇ ਪਤੀ ਦਾ ਹੈ । ਇਸੇ ਤਰ੍ਹਾਂ ਪਤੀ ਦਾ ਆਪਣੇ ਸਰੀਰ ਉੱਤੇ ਕੋਈ ਹੱਕ ਨਹੀਂ ਹੈ, ਇਹ ਉਸ ਦੀ ਪਤਨੀ ਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ
Punjabi ERV
ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بیوی اپنے جِسم دی مُختِیار نئیں۔ سگوں شوہر مُختِیار اے۔ ایسے طرح شوہر وی اپنے جِسم دا مُختِیار نئیں سگوں بیوی اے۔
Punjabi Standard Bible (Punjabi Standard Bible) 2023
ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ, ਸਗੋਂ ਪਤੀ ਨੂੰ ਹੈ; ਇਸੇ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ, ਸਗੋਂ ਪਤਨੀ ਨੂੰ ਹੈ।