1 Corinthians 7:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਧੰਨ ਹੈ ਜੇਕਰ ਉਹ ਉਸੇ ਤਰ੍ਹਾਂ ਰਹੇ ਜਿਸ ਤਰ੍ਹਾਂ ਉਹ ਹੈ । ਇਹ ਮੇਰਾ ਆਪਣਾ ਵਿਚਾਰ ਹੈ ਅਤੇ ਮੈਂ ਇਹ ਸਮਝਦਾ ਹਾਂ ਕਿ ਮੇਰੇ ਵਿੱਚ ਵੀ ਪਰਮੇਸ਼ਰ ਦਾ ਆਤਮਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਉਹ ਉਸੇ ਤਰ੍ਹਾ ਰਹੇ ਤਾਂ ਮੇਰੀ ਜਾਂਚ ਵਿੱਚ ਉਹ ਹੋਰ ਵੀ ਚੰਗਾ ਹੈ, ਅਤੇ ਮੈਂ ਸੋਚਦਾ ਹਾਂ ਕਿ ਪਰਮੇਸ਼ਵਰ ਦਾ ਆਤਮਾ ਮੇਰੇ ਵਿੱਚ ਵਾਸ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇਕਰ ਉਹ ਐਵੇਂ ਹੀ ਰਹੇ ਤਾਂ ਮੇਰੀ ਜਾਚ ਵਿੱਚ ਏਦੋਂ ਭੀ ਭਾਗਵਾਨ ਹੈ ਅਤੇ ਮੈਂ ਸਮਝਦਾ ਹਾਂ ਜੋ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਭੀ ਹੈ।।
Punjabi ERV
ਜੋ ਉਹ ਔਰਤ ਦੋਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے جِہی اے اوہو جِہی رہے۔ تے میری رائے وِچ اوہ بُہتی چنگی رہے گی۔ تے مَیں سمجھنا آں۔ پئی خُداوند دا رُوح میرے وِچ اے۔
Punjabi Standard Bible (Punjabi Standard Bible) 2023
ਫਿਰ ਵੀ ਮੈਂ ਸੋਚਦਾ ਹਾਂ ਕਿ ਉਹ ਜਿਸ ਤਰ੍ਹਾਂ ਹੈ ਜੇ ਉਸੇ ਤਰ੍ਹਾਂ ਰਹੇ ਤਾਂ ਹੋਰ ਵੀ ਚੰਗੀ ਰਹੇਗੀ। ਮੈਂ ਸਮਝਦਾ ਹਾਂ ਕਿ ਪਰਮੇਸ਼ਰ ਦਾ ਆਤਮਾ ਮੇਰੇ ਵਿੱਚ ਵੀ ਹੈ।