1 Corinthians 7:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਉਹ ਆਪਣੇ ਆਪ ਉੱਤੇ ਕਾਬੂ ਨਾ ਰੱਖ ਸਕਣ ਤਾਂ ਉਹਨਾਂ ਨੂੰ ਵਿਆਹ ਕਰ ਲੈਣਾ ਚਾਹੀਦਾ ਹੈ ਕਿਉਂਕਿ ਇਹ ਕਾਮ ਦੀ ਅੱਗ ਵਿੱਚ ਸੜਨ ਨਾਲੋਂ ਚੰਗਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਅਗਰ ਉਹਨਾਂ ਵਿੱਚ ਸੰਜਮ ਨਹੀਂ ਹੈ, ਤਾਂ ਕਿਉਂ ਹੋ ਵਾਸਨਾ ਵਿੱਚ ਜਲਣ ਨਾਲੋਂ ਵਿਆਹ ਕਰਾਉਣਾ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਨ੍ਹਾਂ ਵਿੱਚ ਜਤ ਸਤ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ ਕਿਉਂ ਜੋ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ
Punjabi ERV
ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸਡ਼ਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے رُک نا سکن تے ویاہ کر لین۔ کیوں جو ویاہ کرنا مسَتی نالوں چَنگا اے۔
Punjabi Standard Bible (Punjabi Standard Bible) 2023
ਪਰ ਜੇ ਉਹ ਸੰਜਮ ਨਾ ਰੱਖ ਸਕਣ ਤਾਂ ਵਿਆਹ ਕਰ ਲੈਣ, ਕਿਉਂਕਿ ਕਾਮ-ਵਾਸਨਾ ਵਿੱਚ ਸੜਦੇ ਰਹਿਣ ਨਾਲੋਂ ਵਿਆਹ ਕਰ ਲੈਣਾ ਚੰਗਾ ਹੈ।