1 Corinthians 8:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੂਰਤੀਆਂ ਦੇ ਸਾਹਮਣੇ ਚੜ੍ਹਾਏ ਹੋਏ ਭੋਜਨ ਸੰਬੰਧੀ ਪ੍ਰਸ਼ਨ: ਜਿਸ ਤਰ੍ਹਾਂ ਅਸੀਂ ਸਾਰੇ ਜਾਣਦੇ ਹਾਂ ਕਿ ਗਿਆਨ ਹੰਕਾਰੀ ਬਣਾ ਦਿੰਦਾ ਹੈ ਪਰ ਪਿਆਰ ਉਸਾਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਮੂਰਤੀਆਂ ਦੇ ਚੜ੍ਹਾਵੇ ਬਾਰੇ: ਅਸੀਂ ਸਾਰੇ ਜਾਣਦੇ ਹਾਂ, “ਸਾਨੂੰ ਸਭਨਾਂ ਨੂੰ ਗਿਆਨ ਹੈ।” ਪਰ ਗਿਆਨ ਫੈਲਾਉਂਦਾ ਹੈ ਅਤੇ ਪਿਆਰ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਤੀਆਂ ਦੀਆਂ ਭੇਟਾਂ ਦੇ ਵਿਖੇ ਅਸੀਂ ਇਹ ਜਾਣਦੇ ਹਾਂ ਜੋ ਅਸਾਂ ਸਭਨਾਂ ਨੂੰ ਇਲਮ ਹੈ। ਇਲਮ ਫੁਲਾਉਂਦਾ ਹੈ ਪਰ ਪ੍ਰੇਮ ਬਣਾਉਂਦਾ ਹੈ
Punjabi ERV
ਹੁਣ ਮੈਂ ਕੁਰਬਾਨੀ ਦੇ ਉਸ ਗੋਸ਼ਤ ਬਾਰੇ ਲਿਖਾਂਗਾ ਜਿਹਡ਼ਾ ਮੂਰਤੀਆਂ ਨੂੰ ਚਢ਼ਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵਧੇਰੇ ਬਲਵਾਨ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بُتاں دی قُربانی دی بابت ایہہ گلّ اے اسی جاننے آں پئی اسی سارے عِلم رکھنے آں۔ عِلم مان پَیدا کر دا اے پر مُحبّت ترقی دا سبّب اے۔
Punjabi Standard Bible (Punjabi Standard Bible) 2023
ਹੁਣ ਮੂਰਤੀਆਂ ਨੂੰ ਚੜ੍ਹਾਈਆਂ ਗਈਆਂ ਬਲੀਆਂ ਦੇ ਵਿਖੇ: ਅਸੀਂ ਜਾਣਦੇ ਹਾਂ ਕਿ ਅਸੀਂ ਸਭ ਗਿਆਨਵਾਨ ਹਾਂ। ਗਿਆਨ ਘਮੰਡੀ ਬਣਾਉਂਦਾ ਹੈ, ਪਰ ਪ੍ਰੇਮ ਉਸਾਰਦਾ ਹੈ।