1 Corinthians 8:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਵਿਸ਼ਵਾਸ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉੱਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸ ਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਮਾਸ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸ ਨੂੰ ਗਲਤ ਸਮਝਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੰਨ ਲਵੋ ਇੱਕ ਕਮਜ਼ੋਰ ਅੰਤਹਕਰਨ ਵਾਲਾ ਤੈਨੂੰ ਜੋ ਇਸ ਬਾਰੇ ਸਭ ਕੁਝ ਜਾਣਦਾ ਹੈ, ਮੰਦਰ ਵਿੱਚ ਚੜ੍ਹਾਵੇ ਦੇ ਭੋਜਨ ਨੂੰ ਖਾਂਦਾ ਦੇਖ ਲੈਂਦਾ ਹੈ ਤਾਂ ਕੀ ਉਸ ਨੂੰ ਉਸ ਦੇ ਅੰਤਹਕਰਨ ਦੇ ਕਮਜ਼ੋਰ ਹੋਣ ਦੇ ਕਾਰਨ ਮੂਰਤੀ ਦੇ ਸਾਹਮਣੇ ਚੜ੍ਹਾਏ ਗਏ ਭੋਜਨ ਨੂੰ ਖਾਣ ਦੀ ਪ੍ਰੇਰਨਾ ਨਹੀਂ ਮਿਲੇਗੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਕੋਈ ਗਿਆਨ ਰੱਖਦਾ ਹੈ ਅਤੇ ਮੂਰਤੀ ਦੇ ਮੰਦਰ ਵਿੱਚ ਤੁਹਾਨੂੰ ਬੈਠਾ ਹੋਇਆ ਅਤੇ ਭੋਜਨ ਖਾਂਦਾ ਵੇਖੇ ਜੇ ਉਸਦਾ ਵਿਵੇਕ ਕਮਜ਼ੋਰ ਹੈ ਕਿ ਉਹ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਕੋਈ ਤੈਨੂੰ ਜਿਹੜਾ ਇਲਮ ਰੱਖਦਾ ਹੈਂ ਮੂਰਤੀ ਦੇ ਮੰਦਰ ਵਿੱਚ ਬੈਠਿਆ ਖਾਂਦੇ ਵੇਖੇ ਤਾਂ ਜੇ ਉਹ ਨਿਤਾਣਾ ਹੈ ਕੀ ਉਹ ਦਾ ਅੰਤਹਕਰਨ ਮੂਰਤੀਆਂ ਦੀ ਭੇਟਾਂ ਦੇ ਖਾਣ ਨੂੰ ਦਿਲੇਰ ਨਹੀਂ ਹੋਵੇਗਾ?
Punjabi ERV
ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਆਸਥਾ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਗੋਸ਼ਤ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸਨੂੰ ਗਲਤ ਸਮਝਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے کوئی تینُوں عِلم والے نُوں بُت خانے وِچ کھانا کھاندیاں ہویاں ویکھے تے اوہ کمزور بندہ ہوئے۔ تے اوہدا دِل بُتاں دی قُربانی کھان لئی دلیر نا ہو جائے گا؟
Punjabi Standard Bible (Punjabi Standard Bible) 2023
ਕਿਉਂਕਿ ਜੇ ਕੋਈ ਤੈਨੂੰ ਜਿਸ ਨੂੰ ਇਸ ਬਾਰੇ ਗਿਆਨ ਹੈ, ਮੂਰਤੀ ਦੇ ਮੰਦਰ ਵਿੱਚ ਬੈਠਾ ਖਾਂਦਾ ਹੋਇਆ ਵੇਖੇ, ਤਾਂ ਕੀ ਉਸ ਦਾ ਵਿਵੇਕ ਨਿਰਬਲ ਹੋਣ ਕਰਕੇ ਮੂਰਤੀਆਂ ਨੂੰ ਚੜ੍ਹਾਈਆਂ ਗਈਆਂ ਬਲੀਆਂ ਖਾਣ ਲਈ ਦਲੇਰ ਨਹੀਂ ਹੋਵੇਗਾ?