1 Corinthians 8:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਮੂਰਤੀਆਂ ਦੇ ਸਾਹਮਣੇ ਚੜ੍ਹਾਏ ਗਏ ਭੋਜਨ ਦੇ ਖਾਣ ਸੰਬੰਧੀ ਪ੍ਰਸ਼ਨ: ਇਸ ਬਾਰੇ ਅਸੀਂ ਜਾਣਦੇ ਹਾਂ ਕਿ ਸੰਸਾਰ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ ਕਿਉਂਕਿ ਪਰਮੇਸ਼ਰ ਕੇਵਲ ਇੱਕ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਮੂਰਤੀਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਖਾਣ ਬਾਰੇ: ਅਸੀਂ ਜਾਣਦੇ ਹਾਂ, “ਸੰਸਾਰ ਵਿੱਚ ਇੱਕ ਮੂਰਤੀ ਕੁਝ ਵੀ ਨਹੀਂ ਹੈ” ਅਤੇ, “ਇੱਕ ਪਰਮੇਸ਼ਵਰ ਤੋਂ ਇਲਾਵਾ ਦੂਸਰਾ ਕੋਈ ਦੇਵਤਾ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਰਤੀਆਂ ਦੀਆਂ ਭੇਟਾਂ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਛੁੱਟ ਦੂਜਾ ਕੋਈ ਨਹੀਂ।
Punjabi ERV
ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بُتاں دی قُربانی دا ماس کھان دی بابت اسی جاننے آں۔ پئی بُت دُنیا وِچ کوئی شے نئیں۔ تے بِناں اِک دے ہور کوئی خُدا نئیں۔
Punjabi Standard Bible (Punjabi Standard Bible) 2023
ਇਸ ਲਈ ਮੂਰਤੀਆਂ ਨੂੰ ਚੜ੍ਹਾਈਆਂ ਗਈਆਂ ਬਲੀਆਂ ਦੇ ਵਿਖੇ ਅਸੀਂ ਜਾਣਦੇ ਹਾਂ ਕਿ ਮੂਰਤੀ ਸੰਸਾਰ ਵਿੱਚ ਕੁਝ ਨਹੀਂ ਹੈ; ਇੱਕ ਤੋਂ ਇਲਾਵਾ ਹੋਰ ਕੋਈ ਪਰਮੇਸ਼ਰ ਨਹੀਂ ਹੈ।