1 Corinthians 8:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਅਕਾਸ਼ ਅਤੇ ਧਰਤੀ ਉੱਤੇ ਬਹੁਤ ਸਾਰੇ ਦੇਵਤੇ ਕਹਾਉਂਦੇ ਹਨ, (ਜਿਸ ਤਰ੍ਹਾਂ ਕਿ ਬਹੁਤ ਸਾਰੇ ‘ਦੇਵਤੇ’ ਅਤੇ ‘ਪ੍ਰਭੂ’ ਵੀ ਹਨ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਇੱਥੇ ਬਹੁਤ ਸਾਰੇ ਦੇਵਤੇ ਹਨ, ਜਾਂ ਸਵਰਗ ਵਿੱਚ ਹੋਣ ਜਾਂ ਧਰਤੀ ਉੱਤੇ (ਸੱਚ-ਮੁੱਚ ਇੱਥੇ ਬਹੁਤ ਸਾਰੇ, “ਦੇਵਤੇ” ਅਤੇ ਬਹੁਤ ਸਾਰੇ, “ਸੁਆਮੀ” ਹਨ),
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਕਿੰਨੇ ਹੀ ਹਨ ਕੀ ਅਕਾਸ਼ ਵਿੱਚ ਕੀ ਧਰਤੀ ਉੱਤੇ ਜਿਹੜੇ ਦਿਓਤੇ ਕਰਕੇ ਸਦਾਉਂਦੇ ਹਨ ਯਥਾ ਬਾਹਲੇ ਦਿਓਤੇ ਅਤੇ ਬਾਹਲੇ ਸੁਆਮੀ ਹਨ
Punjabi ERV
ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھانویں اسمان تے زمین وِچ بتھیرے خُدا اکھواؤندے نیں۔ (جیویں بتھیرے خُدا تے بتھیرے خُداوند نیں۔)
Punjabi Standard Bible (Punjabi Standard Bible) 2023
ਭਾਵੇਂ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਈ ਹਨ ਜਿਹੜੇ ਦੇਵਤੇ ਅਖਵਾਉਂਦੇ ਹਨ, ਜਿਵੇਂ ਕਿ ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਪ੍ਰਭੂ ਹਨ ਵੀ,