1 Corinthians 9:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹੜਾ ਵਿਅਕਤੀ ਹੱਲ ਚਲਾਉਂਦਾ ਹੈ ਅਤੇ ਜਿਹੜਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਂ ਇਹ ਸਾਡੇ ਲਈ ਵੀ ਕਿਹਾ ਗਿਆ ਹੈ? ਹਾਂ, ਇਹ ਸਾਡੇ ਲਈ ਹੀ ਲਿਖਿਆ ਗਿਆ ਹੈ ਕਿਉਂਕਿ ਇਹ ਜ਼ਰੂਰੀ ਹੈ ਕਿ ਹਲ ਵਾਹੁਣ ਵਾਲਾ ਇਸੇ ਉਮੀਦ ਨਾਲ ਹਲ ਵਾਹੇ ਅਤੇ ਗਾਹੁਣ ਵਾਲਾ ਵੀ ਇਸੇ ਉਮੀਦ ਨਾਲ ਗਾਹੇ ਕਿ ਉਹ ਆਪਣਾ ਹਿੱਸਾ ਪ੍ਰਾਪਤ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਸਾਡੇ ਲਈ ਉਹ ਇਹ ਨਹੀਂ ਆਖਦਾ ਹੈ? ਸਾਡੇ ਲਈ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ, ਕਿਉਂਕਿ ਚਾਹੀਦਾ ਹੈ ਕਿ ਜਿਹੜਾ ਆਸ ਨਾਲ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਵੱਢਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਵੱਢੇ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਉਹ ਨਿਰਾ ਪੁਰਾ ਸਾਡੇ ਹੀ ਲਈ ਇਹ ਆਖਦਾ ਹੈ? ਨਿਸੰਗ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸਾ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ
Punjabi ERV
ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹਡ਼ਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹਡ਼ਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا خاص ساڈے واسطے ایہہ آکھدا اے؟ ہاں ایہہ ساڈے واسطے لِکھیا گیا اے۔ کیوں جو چاہیدا اے۔ جون والا آس نال جوئے تے گاہن والا حِصّہ لین دی آس اُتّے گاہے۔
Punjabi Standard Bible (Punjabi Standard Bible) 2023
ਕੀ ਉਹ ਇਹ ਸਾਡੇ ਲਈ ਨਹੀਂ ਕਹਿੰਦਾ? ਇਹ ਸਾਡੇ ਲਈ ਹੀ ਲਿਖਿਆ ਗਿਆ, ਕਿਉਂਕਿ ਵਾਹੀ ਕਰਨ ਵਾਲੇ ਨੂੰ ਆਸ ਨਾਲ ਵਾਹੀ ਕਰਨੀ ਚਾਹੀਦੀ ਹੈ ਅਤੇ ਗਾਹੁਣ ਵਾਲੇ ਨੂੰ ਹਿੱਸਾ ਪ੍ਰਾਪਤ ਕਰਨ ਦੀ ਆਸ ਨਾਲ ਗਾਹੁਣਾ ਚਾਹੀਦਾ ਹੈ।