1 Corinthians 9:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਦੂਜਿਆਂ ਦਾ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਡਾ ਉਹਨਾਂ ਤੋਂ ਜ਼ਿਆਦਾ ਹੱਕ ਨਹੀਂ ਬਣਦਾ? ਪਰ ਅਸੀਂ ਆਪਣੇ ਇਸ ਹੱਕ ਦੀ ਵਰਤੋਂ ਨਹੀਂ ਕੀਤੀ ਸਗੋਂ ਅਸੀਂ ਸਭ ਕੁਝ ਸਹਿ ਲੈਂਦੇ ਹਾਂ ਕਿ ਸਾਡੇ ਦੁਆਰਾ ਮਸੀਹ ਦੇ ਸ਼ੁਭ ਸਮਾਚਾਰ ਦੇ ਲਈ ਕੋਈ ਰੁਕਾਵਟ ਪੈਦਾ ਨਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਦੂਸਰਿਆ ਰਸੂਲਾਂ ਨੂੰ ਤੁਹਾਡੇ ਉੱਤੇ ਅਧਿਕਾਰ ਹੈ ਤਾਂ ਕੀ ਸਾਡਾ ਅਧਿਕਾਰ ਉਹਨਾਂ ਨਾਲੋਂ ਵੱਧ ਕੇ ਤੁਹਾਡੇ ਉੱਤੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਨਹੀਂ ਵਰਤਿਆ। ਪਰੰਤੂ ਇਸ ਦੇ ਬਾਵਜੂਦ ਵੀ ਅਸੀਂ ਸਭ ਕੁਝ ਸਹਾਰਦੇ ਰਹੇ, ਤਾਂ ਜੋ ਮਸੀਹ ਦੀ ਖੁਸ਼ਖ਼ਬਰੀ ਵਿੱਚ ਕੋਈ ਰੁਕਾਵਟ ਨਾ ਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧਕੇ ਨਹੀਂ? ਪਰ ਅਸਾਂ ਆਪਣੇ ਇਸ ਹੱਕ ਨੂੰ ਚਲਾਇਆ ਨਹੀਂ ਪਰੰਤੂ ਸੱਭੋ ਕੁੱਝ ਝੱਲ ਲੈਂਦੇ ਹਾਂ ਭਈ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਅਟਕਾਉ ਨਾ ਪਾਈਏ
Punjabi ERV
ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਨ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے ہورناں دا تُہاڈے اُتّے ایہہ اختیار اے تے ساڈا اوہدے نالوں وَدّھ نا ہوئے گا؟ پر اساں اختیار نال کمّ نا لیا۔ سگوں ہر شے دی برداشت کرنے آں۔ تاں جو ساڈے سبّبوں یِسُوع مسِیح دی خُوشخبری وِچ اڑِکا نا ہوئے۔
Punjabi Standard Bible (Punjabi Standard Bible) 2023
ਜੇ ਹੋਰਾਂ ਨੂੰ ਤੁਹਾਡੇ ਉੱਤੇ ਇਹ ਅਧਿਕਾਰ ਹੈ ਤਾਂ ਕੀ ਸਾਨੂੰ ਹੋਰ ਵੀ ਵਧਕੇ ਨਹੀਂ? ਪਰ ਅਸੀਂ ਇਸ ਅਧਿਕਾਰ ਦਾ ਇਸਤੇਮਾਲ ਨਹੀਂ ਕੀਤਾ, ਸਗੋਂ ਸਭ ਕੁਝ ਸਹਿ ਲੈਂਦੇ ਹਾਂ ਤਾਂਕਿ ਸਾਡੇ ਵੱਲੋਂ ਮਸੀਹ ਦੀ ਖੁਸ਼ਖ਼ਬਰੀ ਵਿੱਚ ਕੋਈ ਰੁਕਾਵਟ ਨਾ ਪਵੇ।