1 Corinthians 9:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਨਹੀਂ ਜਾਣਦੇ ਕਿ ਹੈਕਲ ਦਾ ਸੇਵਕ ਹੈਕਲ ਵਿੱਚੋਂ ਹੀ ਭੋਜਨ ਪ੍ਰਾਪਤ ਕਰਦਾ ਹੈ ਅਤੇ ਵੇਦੀ ਦਾ ਸੇਵਕ ਵੇਦੀ ਦੇ ਚੜ੍ਹਾਵੇ ਤੋਂ ਆਪਣਾ ਹਿੱਸਾ ਪ੍ਰਾਪਤ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਇਹ ਨਹੀਂ ਜਾਣਦੇ ਜਿਹੜੇ ਹੈਕਲ ਵਿੱਚ ਕੰਮ ਕਰਦੇ ਹਨ ਉਹ ਭੋਜਨ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ, ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦੇ ਹਿੱਸੇਦਾਰ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜਿਹੜੇ ਧਰਮ ਦੀ ਸੇਵਾ ਕਰਦੇ ਹਨ ਉਹ ਹੈਕਲ ਦਿਆਂ ਪਦਾਰਥਾਂ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਹੀ ਛਾਂਦਾ ਲੈਂਦੇ ਹਨ?
Punjabi ERV
ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹਡ਼ੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹਡ਼ੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚਢ਼ਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نئیں جان دے۔ پئی جیہڑے پاک شیواں دی سیوا کر دے نیں۔ اوہ ہیکل وِچوں کھاندے نیں؟ تے جیہڑے قُربان گاہ دی سیوا کر دے نیں۔ اوہ قُربان گاہ دے نال حِصّہ لَیندے نیں۔
Punjabi Standard Bible (Punjabi Standard Bible) 2023
ਕੀ ਤੁਸੀਂ ਨਹੀਂ ਜਾਣਦੇ ਕਿ ਜਿਹੜੇ ਹੈਕਲ ਵਿੱਚ ਸੇਵਾ ਕਰਦੇ ਹਨ ਉਹ ਹੈਕਲ ਦੀਆਂ ਚੀਜ਼ਾਂ ਵਿੱਚੋਂ ਖਾਂਦੇ ਹਨ ਅਤੇ ਜਿਹੜੇ ਜਗਵੇਦੀ 'ਤੇ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਆਪਣਾ ਹਿੱਸਾ ਲੈਂਦੇ ਹਨ?