1 Corinthians 9:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਪ੍ਰਭੂ ਨੇ ਹੁਕਮ ਦਿੱਤਾ ਹੈ ਕਿ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨ ਵਾਲਾ ਸ਼ੁਭ ਸਮਾਚਾਰ ਤੋਂ ਹੀ ਆਪਣੀ ਰੋਜ਼ੀ ਪ੍ਰਾਪਤ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖ਼ਬਰੀ ਦੇ ਪ੍ਰਚਾਰਕਾਂ ਨੂੰ ਵੀ ਆਗਿਆ ਦਿੱਤੀ ਹੈ ਜੋ ਉਹ ਖੁਸ਼ਖ਼ਬਰੀ ਤੋਂ ਹੀ ਆਪਣਾ ਗੁਜਾਰਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਪ੍ਰਭੁ ਨੇ ਖੁਸ਼ ਖ਼ਬਰੀ ਦੇ ਪਰਚਾਰਕਾਂ ਲਈ ਭੀ ਇਹ ਥਾਪਿਆ ਹੈ ਭਈ ਉਹ ਖੁਸ਼ ਖ਼ਬਰੀ ਤੋਂ ਹੀ ਗੁਜਾਰਾ ਕਰਨ
Punjabi ERV
ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹਡ਼ੇ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح خُداوند وی حُکم دِتّا اے۔ پئی خُوشخبری سُنان والے خُوشخبری دی راہِیں گذارہ کرن۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਪ੍ਰਭੂ ਨੇ ਇਹ ਵੀ ਠਹਿਰਾਇਆ ਹੈ ਕਿ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਵਾਲੇ ਖੁਸ਼ਖ਼ਬਰੀ ਤੋਂ ਆਪਣੀ ਜੀਵਕਾ ਚਲਾਉਣ,