1 Corinthians 9:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਆਪਣੇ ਇਹਨਾਂ ਹੱਕਾਂ ਵਿੱਚੋਂ ਕਿਸੇ ਦੀ ਵੀ ਵਰਤੋਂ ਨਹੀਂ ਕੀਤੀ ਅਤੇ ਨਾ ਹੀ ਮੈਂ ਹੁਣ ਇਸ ਲਈ ਲਿਖ ਰਿਹਾ ਹਾਂ ਕਿ ਮੇਰੇ ਹੱਕ ਮੈਨੂੰ ਮਿਲਣ । ਇਹਨਾਂ ਦੇ ਲੈਣ ਨਾਲੋਂ ਤਾਂ ਮੈਂ ਮਰ ਜਾਣਾ ਹੀ ਚੰਗਾ ਸਮਝਾਂਗਾ! ਕੋਈ ਵੀ ਮੇਰੀ ਇਸ ਆਪਣੀ ਵਡਿਆਈ ਨੂੰ ਝੂਠਾ ਸਿੱਧ ਨਹੀਂ ਕਰ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚ ਕੋਈ ਵੀ ਨਹੀਂ ਵਰਤਿਆ। ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖ ਰਿਹਾ ਤਾਂ ਜੋ ਮੇਰੇ ਨਾਲ ਇਸ ਤਰ੍ਹਾ ਕੁਝ ਹੋਵੇ, ਕਿਉਂ ਮੇਰੇ ਲਈ ਮਰਨਾ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇੰਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਏਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਅਭਮਾਨ ਨੂੰ ਕੋਈ ਅਵਿਰਥਾ ਕਰੇ
Punjabi ERV
ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں ایہناں وِچوں کِسے اُتّے عمل نئیں کِیتا۔ نا ایس مطلب نال ایہہ لِکھیا۔ پئی میرے لئی اجیہا ہوئے۔ کیوں جو میرا مر جانا ای اوہدے نالوں چَنگا اے۔ پئی کوئی میرا فخر گواوے۔
Punjabi Standard Bible (Punjabi Standard Bible) 2023
ਪਰ ਮੈਂ ਇਨ੍ਹਾਂ ਵਿੱਚੋਂ ਕਿਸੇ ਅਧਿਕਾਰ ਦਾ ਇਸਤੇਮਾਲ ਨਹੀਂ ਕੀਤਾ। ਇਹ ਗੱਲਾਂ ਮੈਂ ਇਸ ਲਈ ਨਹੀਂ ਲਿਖੀਆਂ ਕਿ ਮੇਰੇ ਲਈ ਇਸ ਤਰ੍ਹਾਂ ਹੋਣਾ ਚਾਹੀਦਾ ਹੈ, ਕਿਉਂਕਿ ਇਸ ਦੀ ਬਜਾਇ ਮੇਰੇ ਲਈ ਮਰ ਜਾਣਾ ਚੰਗਾ ਹੈ ਕਿ ਕੋਈ ਮੇਰੇ ਅਭਿਮਾਨ ਨੂੰ ਵਿਅਰਥ ਕਰੇ।