1 Corinthians 9:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਦਾ ਹਾਂ, ਇਹ ਕੋਈ ਮੇਰੇ ਲਈ ਹੰਕਾਰ ਵਾਲੀ ਗੱਲ ਨਹੀਂ ਹੈ, ਇਹ ਤਾਂ ਮੇਰਾ ਫਰਜ਼ ਹੈ । ਜੇਕਰ ਮੈਂ ਸ਼ੁਭ ਸਮਾਚਾਰ ਦਾ ਪ੍ਰਚਾਰ ਨਾ ਕਰਾਂ ਤਾਂ ਮੇਰੇ ਉੱਤੇ ਹਾਏ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈ ਤੁਹਾਨੂੰ ਖੁਸ਼ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਹੈ, ਕਿਉਂਕਿ ਮੈਂ ਇਹ ਕਰਨ ਦੇ ਆਦੇਸ਼ ਦੇ ਅਧੀਨ ਹਾਂ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖ਼ਬਰੀ ਦਾ ਪ੍ਰਚਾਰ ਨਾ ਕਰਾ!
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੈਂ ਖੁਸ਼ ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਅਭਮਾਨ ਨਹੀਂ ਇਸ ਕਰਕੇ ਜੇ ਇਹ ਤਾਂ ਮੇਰੇ ਲਈ ਅਵੱਸ ਹੈ। ਹਮਸੋਸ ਹੈ ਮੇਰੇ ਉੱਤੇ ਜੇ ਮੈਂ ਖੁਸ਼ ਖ਼ਬਰੀ ਨਾ ਸੁਣਾਵਾਂ!
Punjabi ERV
ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے خُوشخبری سُناواں تے میرا کوئی فخر نئیں کیوں جو ایہہ تے میرے لئی ضرُوری گلّ اے۔ سگوں میرے اُتّے افسوس اے جے خُوشخبری نا سُناواں۔
Punjabi Standard Bible (Punjabi Standard Bible) 2023
ਜੇ ਮੈਂ ਖੁਸ਼ਖ਼ਬਰੀ ਸੁਣਾਵਾਂ ਤਾਂ ਮੇਰੇ ਲਈ ਕੋਈ ਘਮੰਡ ਦੀ ਗੱਲ ਨਹੀਂ, ਕਿਉਂਕਿ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਜੇ ਮੈਂ ਖੁਸ਼ਖ਼ਬਰੀ ਨਾ ਸੁਣਾਵਾਂ ਤਾਂ ਮੇਰੇ ਉੱਤੇ ਹਾਏ!