1 Corinthians 9:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਹ ਮੈਂ ਆਪਣੀ ਇੱਛਾ ਨਾਲ ਕਰ ਰਿਹਾ ਹਾਂ ਤਾਂ ਮੈਨੂੰ ਇਸ ਦੀ ਮਜ਼ਦੂਰੀ ਮਿਲਣ ਦੀ ਆਸ ਰੱਖਣੀ ਚਾਹੀਦੀ ਹੈ । ਪਰ ਮੈਂ ਇਹ ਆਪਣੀ ਇੱਛਾ ਨਾਲ ਨਹੀਂ ਕਰ ਰਿਹਾ ਸਗੋਂ ਪਰਮੇਸ਼ਰ ਦੀ ਸੌਂਪੀ ਹੋਈ ਸੇਵਾ ਕਰ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਮੈਂ ਆਪਣੀ ਇੱਛਾ ਨਾਲ ਪ੍ਰਚਾਰ ਕਰਾ, ਤਾਂ ਮੇਰੇ ਲਈ ਇਨਾਮ ਹੈ, ਅਗਰ ਆਪਣੀ ਇੱਛਾ ਤੋਂ ਬਿਨ੍ਹਾ ਤਾਂ ਜ਼ਿੰਮੇਵਾਰ ਮੈਨੂੰ ਸੌਪੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਕਿ ਜੇ ਮੈਂ ਇਹ ਕੰਮ ਆਪਣੀ ਹੀ ਭਾਉਣੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਭਾਉਣੀ ਤੋਂ ਬਿਨਾ ਤਾਂ ਮੁਖ਼ਤਿਆਰੀ ਮੈਨੂੰ ਸੌਂਪੀ ਹੋਈ ਹੈ
Punjabi ERV
ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے اپنی مرضی نال ایہہ کرنا آں۔ تے میرے لئی بدلہ اے تے جے اپنی مرضی نال نئیں کر دا۔ تے مُختیاری میرے سپُرد ہوئی اے۔
Punjabi Standard Bible (Punjabi Standard Bible) 2023
ਕਿਉਂਕਿ ਜੇ ਮੈਂ ਸਵੈ-ਇੱਛਾ ਨਾਲ ਇਹ ਕਰਦਾ ਹਾਂ ਤਾਂ ਮੇਰੇ ਲਈ ਪ੍ਰਤਿਫਲ ਹੈ, ਪਰ ਜੇ ਮੈਂ ਇੱਛਾ ਤੋਂ ਬਿਨਾਂ ਕਰਦਾ ਹਾਂ, ਤਾਂ ਵੀ ਪ੍ਰਬੰਧਕ ਦੀ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ।