1 Corinthians 9:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸੱਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਿਹੜੇ ਕਮਜ਼ੋਰ ਸਨ ਉਹਨਾਂ ਨੂੰ ਜਿੱਤਣ ਦੇ ਲਈ ਮੈਂ ਕਮਜ਼ੋਰ ਬਣ ਗਿਆ । ਇਸ ਤਰ੍ਹਾਂ ਮੈਂ ਸਭ ਦੇ ਲਈ ਸਭ ਕੁਝ ਬਣ ਗਿਆ ਕਿ ਮੈਂ ਕਿਸੇ ਨਾ ਕਿਸੇ ਤਰ੍ਹਾਂ ਕੁਝ ਨੂੰ ਤਾਂ ਬਚਾਅ ਲਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਕਮਜ਼ੋਰ ਵਿਸ਼ਵਾਸ ਵਾਲਿਆ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ। ਮੈਂ ਸਾਰੇ ਲੋਕਾਂ ਲਈ ਸਭ ਕੁਝ ਬਣਿਆ ਤਾਂ ਜੋ ਹਰ ਇੱਕ ਨੂੰ ਮੈਂ ਕਿਸੇ ਨਾ ਕਿਸੇ ਤਰੀਕੇ ਨਾਲ ਮੁਕਤੀ ਲਈ ਜਿੱਤ ਸਕਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਤਾਣਿਆ ਲਈ ਨਿਤਾਣਾ ਬਣਿਆ ਭਈ ਨਿਤਾਣਿਆਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰਾਂ ਨਾਲ ਕਈਆਂ ਨੂੰ ਬਚਾਵਾਂ
Punjabi ERV
ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸਕਾਂ ਜਿਹਡ਼ੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کمزوراں لئی مَیں کمزور بنیا۔ تاں جو کمزوراں نُوں کھِچّ لیاواں۔ مَیں ساریاں بندیاں لئی سبھ کُجھ بنیا ہویا آں۔ تاں جو کِسے طرح نال بعضیاں نُوں بچاواں۔
Punjabi Standard Bible (Punjabi Standard Bible) 2023
ਨਿਰਬਲਾਂ ਲਈ ਮੈਂ ਨਿਰਬਲ ਬਣਿਆ ਤਾਂਕਿ ਨਿਰਬਲਾਂ ਨੂੰ ਖਿੱਚ ਲਿਆਵਾਂ; ਮੈਂ ਸਭਨਾਂ ਲਈ ਸਭ ਕੁਝ ਬਣਿਆ ਤਾਂਕਿ ਕਿਸੇ ਨਾ ਕਿਸੇ ਤਰ੍ਹਾਂ ਕੁਝ ਨੂੰ ਬਚਾ ਲਵਾਂ।