1 Corinthians 9:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪਣੇ ਸਰੀਰ ਨੂੰ ਦੁੱਖ ਦੇ ਕੇ ਆਪਣੇ ਕਾਬੂ ਵਿੱਚ ਰੱਖਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਦੂਜਿਆਂ ਨੂੰ ਤਾਂ ਉਪਦੇਸ਼ ਦੇਵਾਂ ਪਰ ਆਪ ਉਸੇ ਵਿੱਚ ਅਸਫਲ ਹੋ ਜਾਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਆਪਣੇ ਵੱਸ ਵਿੱਚ ਰੱਖਦਾ ਹਾਂ ਤਾਂ ਜੋ ਮੈਂ ਦੂਸਰਿਆ ਨੂੰ ਪ੍ਰਚਾਰ ਕਰਨ ਤੋਂ ਬਾਅਦ, ਕਿਤੇ ਆਪਣੇ ਆਪ ਨੂੰ ਉਸ ਇਨਾਮ ਤੋਂ ਅਯੋਗ ਨਾ ਬਣਾ ਲਵਾ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਐਉਂ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰਕੇ ਆਪ ਅਪਰਵਾਨ ਹੋ ਜਾਵਾਂ।।
Punjabi ERV
ਇਸ ਲਈ ਮੈਂ ਆਪਣੇ ਖੁਦ ਦੇ ਸ਼ਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں مَیں اپنے جِسم نُوں مار دا کُٹدا تے اوہنوں قابُو وِچ رکھنا آں تاں جو اجیہا نا ہوئے پئی ہورناں وِچ منادی کر دا کر دا آپی قبول نا ہوواں۔
Punjabi Standard Bible (Punjabi Standard Bible) 2023
ਸਗੋਂ ਮੈਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਵੱਸ ਵਿੱਚ ਕਰਦਾ ਹਾਂ, ਕਿ ਕਿਤੇ ਅਜਿਹਾ ਨਾ ਹੋਵੇ ਜੋ ਮੈਂ ਦੂਜਿਆਂ ਨੂੰ ਪ੍ਰਚਾਰ ਕਰਕੇ ਆਪ ਅਯੋਗ ਠਹਿਰਾਂ।